25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 02-05-2026
ਪਠਾਨਕੋਟ, 1 ਮਈ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ 3 ਮਈ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਹਰਮੀਤ ਸਿੰਘ ਖੁੰਡੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਵਿਕਰਮਜੀਤ ਸਿੰਘ ਦਾ ਰਾਗੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰੇਗਾ | ਇਸ ਮੌਕੇ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ, ਚਰਨ ਸਿੰਘ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਚਰਨ ਸਿੰਘ, ਤਰਲੋਕ ਸਿੰਘ, ਰਣਜੀਤ ਸਿੰਘ, ਪਿ੍ਤਪਾਲ ਸਿੰਘ ਅਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਾਰਾਗੜ੍ਹ ਦੀ ਮੁੱਖ ਸੜਕ 'ਤੇ ਸਾਰਾ ਦਿਨ ਲੱਗਾ ਰਹਿੰਦਾ ਟਰੈਫ਼ਿਕ ਜਾਮ-ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ 'ਆਪ' ਸਰਕਾਰ ਆਪਣੇ ਕੰਮਾਂ ਦਾ ਸਿਹਰਾ ਲੈਣ ਲਈ ਕਰ ਰਹੀ ਡਰੱਗ ਐਂਡ ਸੋਸੀਓ ਇਕਨਾਮਿਕ ਸੈਂਸਸ-ਹਰੀਸ਼ ਕੁਮਾਰ ਸੰਮਾ
Ad Position 24