13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪਿ੍ੰਸੀਪਲ ਜਨਗਣਨਾ ਅਧਿਕਾਰੀ ਵਲੋਂ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 03-05-2026
ਗੁਰਦਾਸਪੁਰ, 2 ਮਈ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪਿ੍ੰਸੀਪਲ ਜਨਗਣਨਾ ਅਧਿਕਾਰੀ ਆਦਿੱਤਿਆ ਉੱਪਲ ਵਲੋਂ ਜਨਗਣਨਾ ਭਾਰਤ ਦੇ ਤਹਿਤ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ 30 ਅਪ੍ਰੈਲ ਤੋਂ ਕਰ ਦਿੱਤੀ ਗਈ ਹੈ ਜੋ 14 ਮਈ ਤੱਕ ਚੱਲੇਗੀ | ਉਨ੍ਹਾਂ ਦੱਸਿਆ ਕਿ ਨਾਗਰਿਕ ਪੋਰਟਲ ਰਾਹੀਂ ਮੋਬਾਈਲ 'ਤੇ ਲਾਗਇਨ ਕਰਕੇ ਆਸਾਨੀ ਨਾਲ ਆਪਣੇ ਘਰੇਲੂ ਵੇਰਵੇ ਆਨਲਾਈਨ ਦਰਜ ਕਰ ਸਕਦੇ ਹਨ | ਇਸ ਪ੍ਰਕਿਰਿਆ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਸੁਰੱਖਿਅਤ ਪ੍ਰਣਾਲੀ ਰਾਹੀਂ ਡਾਟਾ ਦੀ ਸਟੀਕਤਾ ਯਕੀਨੀ ਬਣਦੀ ਹੈ | ਸਾਰੇ ਇਕੱਠੇ ਕੀਤੇ ਜਾਣ ਵਾਲੇ ਡਾਟਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ ਅਤੇ ਇਸ ਦਾ ਉਪਯੋਗ ਕੇਵਲ ਸਰਕਾਰੀ ਯੋਜਨਾ ਬਣਾਉਣ ਤੇ ਵਿਕਾਸ ਕਾਰਜਾਂ ਲਈ ਕੀਤਾ ਜਾਂਦਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਵਿਚ ਭਾਗ ਲੈਣ ਅਤੇ ਜਾਗਰੂਕਤਾ ਫੈਲਾਉਣ | ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਪ੍ਰਕਿਰਿਆ ਵਿਚ ਸਰਗਰਮ ਹਿੱਸਾ ਲੈਣ ਤੇ ਆਨਲਾਈਨ ਐਂਟਰੀ ਕਰਦੇ ਸਮੇਂ ਮਾਂ ਬੋਲੀ ਨੂੰ ਜ਼ਰੂਰ ਚੁਣਨ | ਇਸ ਮੌਕੇ ਰਾਜੇਸ਼ ਸ਼ਰਮਾ, ਉਪ ਅਰਥ ਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਅਕੜਾ ਅਫਸਰ ਨੇ ਦੱਸਿਆ ਕਿ ਪੋਰਟਲ 'ਤੇ ਮੰਗੀ ਜਾਣ ਵਾਲੀ ਜਾਣਕਾਰੀ ਆਮ ਤੌਰ 'ਤੇ ਮੁੱਢਲੀ ਹੁੰਦੀ ਹੈ, ਜਿਸ ਵਿਚ ਮਕਾਨ ਦੀ ਕਿਸਮ (ਕੱਚਾ ਜਾਂ ਪੱਕਾ), ਕਮਰਿਆਂ ਦੀ ਗਿਣਤੀ, ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਮਾਲਕੀ ਦੀ ਸਥਿਤੀ, ਵਿਆਹੁਤਾ ਜੋੜਿਆਂ ਦੀ ਗਿਣਤੀ, ਪੀਣ ਵਾਲਾ ਪਾਣੀ ਤੇ ਬਿਜਲੀ ਦੀ ਉਪਲਬਧਤਾ, ਐਲ.ਪੀ.ਜੀ/ਪੀ.ਐਨ.ਜੀ ਕੁਨੈਕਸ਼ਨ ਤੇ ਰੇਡੀਓ, ਟੈਲੀਵਿਜ਼ਨ, ਮੋਬਾਈਲ ਦੀ ਜਾਣਕਾਰੀ ਭਰਨ ਤੋਂ ਬਾਅਦ ਇਕ ਸੈਲਫ਼ ਐਨਯੂਮੇਰੇਸ਼ਨ ਆਈ.ਡੀ ਜਨਰੇਟ ਹੁੰਦੀ ਹੈ | ਇਸ ਜਾਣਕਾਰੀ ਨੂੰ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਿਣਤੀ ਦੌਰਾਨ ਗਣਨਾਕਾਰ ਦੇ ਦੌਰੇ ਸਮੇਂ ਅੰਤਿਮ ਪ੍ਰਮਾਣਿਕਤਾ ਤੋਂ ਪਹਿਲਾਂ ਸੋਧਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਸਵੈ ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ ਤੱਕ ਜਾਰੀ ਰਹੇਗੀ ਅਤੇ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਜਨਗਣਨਾ ਦਾ ਪਹਿਲਾ ਪੜਾਅ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਵਿਸ਼ਵਾਸ ਸੋਅਮ ਜ਼ਿਲ੍ਹਾ ਕੋਆਰਡੀਨੇਟਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਕੌਂਸਲ ਮੈਂਬਰਾਂ ਦੀ ਚੋਣ ਕਰਵਾਈ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਫੂਕਿਆ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ
Ad Position 24