13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਾਤਾ ਹਰਜਿੰਦਰ ਕੌਰ ਪਸਨਾਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

Ad Position 21
No active advertisement
ਅਜੀਤ ਡੈਸਕ 03-05-2026
ਧਾਰੀਵਾਲ, 2 ਮਈ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਪਸਨਾਵਾਲ ਵਿਖੇ ਮਾਤਾ ਹਰਜਿੰਦਰ ਕੌਰ ਨਮਿਤ ਸ਼ਰਧਾਂਜ਼ਲੀ ਸਮਾਰੋਹ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਸ੍ਰੀ ਬੁਰਜ ਸਾਹਿਬ ਭਾਈ ਤਲਵਿੰਦਰ ਸਿੰਘ ਅਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬੁਲਾਰਿਆਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਤਾ ਹਰਜਿੰਦਰ ਕੌਰ ਦੀਆਂ ਸਮਾਜ ਤੇ ਪਰਿਵਾਰ ਪ੍ਰਤੀ ਨਿਭਾਈਆਂ ਸੇਵਾਵਾਂ ਸਾਡੇ ਸਭ ਲਈ ਮਾਰਗ ਦਰਸ਼ਨ ਹਨ | ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਚੰਗੀ ਸਿੱਖਿਆ ਦੇ ਕੇ ਰਾਜਨੀਤਕ, ਧਾਰਮਿਕ ਤੇ ਸਰਕਾਰੇ-ਦਰਬਾਰੇ ਕਾਬਲ ਬਣਾਉਣਾ ਕੇਵਲ ਮਾਤਾ ਹਰਜਿੰਦਰ ਕੌਰ ਦੇ ਹੀ ਹਿੱਸੇ ਆਉਂਦਾ ਹੈ | ਉਨ੍ਹਾਂ ਕਿਹਾ ਕਿ ਅਜਿਹੀ ਸ਼ਖਸੀਅਤ ਦੇ ਸੰਸਾਰ ਤੋਂ ਚਲੇੇ ਜਾਣ ਨਾਲ ਨਾ ਕੇਵਲ ਪਰਿਵਾਰ, ਬਲਕਿ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਸਾਬਕਾ ਉੱਪ ਚੇਅਰਮੈਨ ਪੰਜਾਬ ਵਜੀਰ ਸਿੰਘ ਲਾਲੀ, ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਜਫ਼ਰਵਾਲ, ਗਗਨਦੀਪ ਸਿੰਘ ਖਾਲਸਾ ਯੂਥ ਪ੍ਰਧਾਨ, ਸੁਖਮਿੰਦਰ ਸਿੰਘ ਧਾਲੀਵਾਲ ਸੰਮਤੀ ਮੈਂਬਰ, ਜਸਵੰਤ ਸਿੰਘ ਸਰਪੰਚ ਦੁਲੂਆਣਾ, ਗੁਰਮੁੱਖ ਸਿੰਘ ਸਾਬਕਾ ਸਰੰਪਚ, ਦਿਲਬਾਗ ਸਿੰਘ ਸਾਬਕਾ ਸਰਪੰਚ, ਹਰਦੀਪ ਸਿੰਘ, ਤਰਸੇਮ ਸਿੰਘ, ਭਗਵੰਤ ਸਿੰਘ ਪੰਚ, ਮੰਗਲ ਸਿੰਘ ਪੰਚ, ਲਖਵਿੰਦਰ ਕੌਰ ਪੰਚ, ਮੁਸਤਾਕ ਮਸੀਹ ਸਾਬਕਾ ਪੰਚ, ਪਰਮਜੀਤ ਕੌਰ ਸਾਬਕਾ ਸੰਮਤੀ ਮੈਂਬਰ, ਗੁਰਦੀਪ ਸਿੰਘ ਸਾਬਕਾ ਸੰਮਤੀ ਮੈਂਬਰ, ਜਥੇ. ਜਗੀਰ ਸਿੰਘ, ਸਲਵਿੰਦਰ ਸਿੰਘ, ਜਥੇ. ਹਰਦਿਆਲ ਸਿੰਘ ਮੰਡ ਸਾਬਕਾ ਸਰਪੰਚ, ਬਿਕਰਮਜੀਤ ਸਿੰਘ ਆਸਟ੍ਰੇਲੀਆ, ਪਰਮਜੀਤ ਸਿੰਘ ਥਾਣੇਦਾਰ, ਸਤਨਾਮ ਸਿੰਘ ਮੰਡ, ਅਮਨਦੀਪ ਸਿੰਘ ਮੰਡ, ਹਰਜਿੰਦਰ ਸਿੰਘ, ਅਰਸਦੀਪ ਸਿੰਘ, ਮਾਸਟਰ ਸੱਚਾ ਸਿੰਘ ਬਾਂਗੋਵਾਣੀ, ਨਿਰਮਲ ਸਿੰਘ, ਅਵਤਾਰ ਸਿੰਘ ਆਦਿ ਕਈ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ ਕੂੜਾ ਚੁੱਕਣ ਦੀ ਬਜਾਏ ਲਗਾਈ ਜਾ ਰਹੀ ਅੱਗ, ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ 'ਚ ਐੱਮ.ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ
Ad Position 24