13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਹਿਰ ਵਿਚ ਕੂੜਾ ਚੁੱਕਣ ਦੀ ਬਜਾਏ ਲਗਾਈ ਜਾ ਰਹੀ ਅੱਗ, ਲੋਕ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 03-05-2026
ਗੁਰਦਾਸਪੁਰ, 2 ਮਈ (ਪੰਕਜ ਸ਼ਰਮਾ)-ਸ਼ਹਿਰ ਦੇ ਕਈ ਇਲਾਕਿਆਂ ਵਿਚ ਕੂੜੇ ਨੂੰ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ | ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੂੜੇ ਨੂੰ ਅੱਗ ਲਗਾਉਣ ਨਾਲ ਉੱਠਣ ਵਾਲਾ ਧੰੂਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ ਅਤੇ ਆਸ-ਪਾਸ ਰਹਿੰਦੇ ਲੋਕਾਂ ਲਈ ਸਾਹ ਲੈਣ ਵਿਚ ਵੀ ਮੁਸ਼ਕਿਲ ਆ ਰਹੀ ਹੈ | ਜ਼ੇਲ੍ਹ ਰੋਡ ਦੇ ਦੁਕਾਨਦਾਰਾਂ ਅਤੇ ਨਿਵਾਸੀਆਂ ਨੇ ਦੱਸਿਆ ਕਿ ਨਗਰ ਕੌਂਸਲ ਵਲੋਂ ਕੂੜੇਦਾਨ ਵੀ ਰੱਖੇ ਗਏ ਹਨ | ਪਰ ਕੂੜਾ ਜ਼ਿਆਦਾ ਹੋਣ ਕਾਰਨ ਇਹ ਜਲਦੀ ਭਰ ਜਾਂਦੇ ਹਨ | ਇਸ ਕਰਕੇ ਕਈ ਵਾਰ ਲੋਕਾਂ ਵਲੋਂ ਕੂੜਾ ਕੂੜੇਦਾਨਾਂ ਤੋਂ ਬਾਹਰ ਹੀ ਸੁੱਟ ਦਿੱਤਾ ਜਾਂਦਾ ਹੈ ਜੋ ਬਾਅਦ ਵਿਚ ਢੇਰ ਬਣ ਜਾਂਦਾ ਹੈ ਅਤੇ ਕਰਮਚਾਰੀ ਇਸ ਨੰੂ ਚੁੱਕਣ ਦੀ ਬਜਾਏ ਇਸ ਨੂੰ ਅੱਗ ਲਗਾ ਦਿੰਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਗਰਮੀ ਦੇ ਦਿਨਾਂ ਵਿਚ ਇਸ ਤਰ੍ਹਾਂ ਪਿਆ ਕੂੜਾ ਬਿਮਾਰੀਆਂ ਫੈਲਣ ਦਾ ਵੱਡਾ ਕਾਰਨ ਬਣ ਸਕਦਾ ਹੈ | ਬਦਬੂ ਤੇ ਗੰਦਗੀ ਕਾਰਨ ਮੱਖੀਆਂ ਅਤੇ ਕੀੜੇ ਵੱਧ ਰਹੇ ਹਨ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ | ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਢੁੱਕਵਾਂ ਹੱਲ ਨਹੀਂ ਨਿਕਲ ਸਕਿਆ | ਲੋਕਾਂ ਵਿਚ ਪ੍ਰਸ਼ਾਸਨ ਪ੍ਰਤੀ ਨਰਾਜ਼ਗੀ ਵੱਧ ਰਹੀ ਹੈ ਅਤੇ ਉਨ੍ਹਾਂ ਨੇ ਜਲਦ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸ਼ਹਿਰ ਨੂੰ ਪ੍ਰਦੂਸ਼ਣ ਅਤੇ ਬਿਮਾਰੀਆਂ ਤੋਂ ਬਚਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸੂਬੇ 'ਚ ਗੋਲੀਬਾਰੀ ਤੇ ਫਿਰੌਤੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਬੁਰੀ ਤਰ੍ਹਾਂ ਫੇਲ੍ਹ-ਐੱਮ.ਪੀ. ਰੰਧਾਵਾ ਅਗਲੀ ਖ਼ਬਰ ਮਾਤਾ ਹਰਜਿੰਦਰ ਕੌਰ ਪਸਨਾਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ
Ad Position 24