13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਐਡਵੋਕੇਟ ਜਗਰੂਪ ਸਿੰਘ ਵਲੋਂ ਪਿੰਡ ਭੱਟੀਆਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 03-05-2026
ਕਾਹਨੂੰਵਾਨ/ਭੈਣੀ ਮੀਆਂ ਖਾਂ, 2 ਮਈ (ਨਿਸ਼ਾਨ ਸਿੰਘ ਚਾਹਲ, ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਭੱਟੀਆਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਇਕ ਬੱਸ ਰਵਾਨਾ ਹੋਈ, ਜਿਸ ਨੂੰ ਹਲਕੇ ਦੀ ਤਰਜਮਾਨੀ ਕਰ ਰਹੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਹਰੀ ਝੰਡੀ ਦਿੱਤੀ ਗਈ | ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਸਾਡੇ ਬਜ਼ੁਰਗ ਅਤੇ ਪਰਿਵਾਰ ਹੁਣ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਦਾ ਇਹ ਉਪਰਾਲਾ ਨਾ ਸਿਰਫ ਲੋਕਾਂ ਨੂੰ ਧਰਮ ਨਾਲ ਜੋੜ ਰਿਹਾ ਹੈ, ਬਲਕਿ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਹਕੀਕਤ ਵਿਚ ਬਦਲ ਰਿਹਾ ਹੈ | ਸਾਰੇ ਸ਼ਰਧਾਲੂਆਂ ਨੂੰ ਸੁਖਦ ਅਤੇ ਮੰਗਲਮਈ ਯਾਤਰਾ ਦੀਆਂ ਸੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ | ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਧੰਨਵਾਦ ਕਰਦਿਆਂ ਕਿ 'ਮੁੱਖ ਮੰਤਰੀ ਤੀਰਥ ਯੋਜਨਾ' ਨਾਲ ਲੋਕਾਂ ਵਿਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਦੀ ਚੋਣ ਅਗਲੀ ਖ਼ਬਰ ਸਰਕਾਰੀ ਆਦਰਸ਼ ਸਕੂਲ ਭਿਖਾਰੀਵਾਲ ਦੇ ਵਿਦਿਆਰਥੀਆਂ ਐਨ.ਐਮ.ਐਮ.ਐਸ. ਸਕੀਮ ਵਜ਼ੀਫ਼ਾ ਪ੍ਰਾਪਤ
Ad Position 24