13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਏ.ਐਸ.ਆਰ. ਇੰਟਰਨੈਸ਼ਨਲ ਸਕੂਲ ਦਾ ਆਈ.ਸੀ.ਐਸ.ਸੀ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ

Ad Position 21
No active advertisement
ਅਜੀਤ ਡੈਸਕ 03-05-2026
ਦੀਨਾਨਗਰ, 2 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਈ.ਸੀ.ਐਸ.ਸੀ ਦੇ ਨਤੀਜਿਆਂ 'ਚ ਏ.ਐਸ.ਆਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਮੈਨੇਜਮੈਂਟ ਕਮੇਟੀ ਦੇ ਵਾਈਸ ਚੇਅਰਮੈਨ ਠਾਕੁਰ ਸੂਰਿਆ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਹਿਤਾਕਸ਼ੀ ਮਹਾਜਨ ਨੇ 97.2 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਦੋਂਕਿ ਸਕੂਲ ਦੇ ਜ਼ਿਆਦਾਤਰ ਵਿਦਿਆਰਥੀਆਂ ਨੇ ਇਹ ਪ੍ਰੀਖਿਆ 80 ਫ਼ੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਪਾਸ ਕੀਤੀ ਹੈ | ਠਾਕੁਰ ਸੂਰਿਆ ਪ੍ਰਤਾਪ ਸਿੰਘ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਤੇ ਮਿਹਨਤੀ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਮੰਤਵ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਗੁਣਵੱਤਾ ਵਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ, ਜਿਸ ਨਾਲ ਸਕੂਲ ਕਦੇ ਵੀ ਸਮਝੌਤਾ ਨਹੀਂ ਕਰਦਾ | ਚੇਅਰਪਰਸਨ ਅਲਕਾ ਠਾਕੁਰ ਅਤੇ ਡਾਇਰੈਕਟਰ ਐਡਵੋਕੇਟ ਨਰੇਸ਼ ਠਾਕੁਰ ਨੇ ਕਿਹਾ ਕਿ ਸ਼ਾਨਦਾਰ ਨਤੀਜਾ ਸਕੂਲ ਦੇ ਅਧਿਆਪਕਾਂ ਦਾ ਸਹੀ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਸਦਕਾ ਪ੍ਰਾਪਤ ਹੋ ਸਕਿਆ ਹੈ | ਜਿਸ ਲਈ ਵਿਦਿਆਰਥੀ ਤੇ ਸਟਾਫ ਵਧਾਈ ਦੇ ਪਾਤਰ ਹਨ | ਪਿ੍ੰਸੀਪਲ ਮਨਿੰਦਰ ਪਾਲ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਜ਼ਿੰਦਗੀ 'ਚ ਸਫਲ ਹੋਣ ਲਈ ਸਖਤ ਮਿਹਨਤ, ਸਬਰ, ਸਮਰਪਣ ਅਤੇ ਇਕਾਗਰਤਾ ਦਾ ਹੋਣਾ ਬਹੁਤ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਸੇਂਟ ਵਾਰੀਅਰ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਪਾਹੜਾ ਪਰਿਵਾਰ ਨੇ ਰਾਹੁਲ ਗਾਂਧੀ ਨਾਲ ਕੀਤੀ ਵਿਸ਼ੇਸ਼ ਮੀਟਿੰਗ
Ad Position 24