13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹੈਰੋਇਨ, ਡਰੱਗ ਮਨੀ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-05-2026
ਗੁਰਦਾਸਪੁਰ, 2 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਨਵਤੇਜ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਤੇ 1200 ਰੁਪਏ ਡਰੱਗ ਮਨੀ ਅਤੇ ਇਕ ਹੋਰ ਔਰਤ ਨੰੂ 7500 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਰਾਕੇਸ਼ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਥਾਣਾ ਸਿਟੀ ਦੀ ਪੁਲਿਸ ਵਲੋਂ ਸਾਹਿਲ ਮਸੀਹ ਤੇ ਸੰਨੀ ਨੰੂ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 8 ਗਰਾਮ 90 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਨੰੂਨੀ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਰਿਆੜਕੀ ਕਾਲਜ ਦੇ ਐੱਸ.ਕੇ.ਡੀ. ਖ਼ਾਲਸਾ ਸਕੂਲ ਲੜਕੇ ਵਿਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ... ਅਗਲੀ ਖ਼ਬਰ ਸੇਂਟ ਵਾਰੀਅਰ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24