ਗੁਰਦਾਸਪੁਰ, 2 ਮਈ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਦਫ਼ਤਰ ਦੇ ਦੋ ਮੁਲਾਜ਼ਮਾਂ ਡਰਾਈਵਰ ਗੁਰਨਾਮ ਸਿੰਘ ਅਤੇ ਸੀਨੀਅਰ ਸਹਾਇਕ ਚਰਨ ਦਾਸ ਨੰੂ ਉਨ੍ਹਾਂ ਦੀ ਸੇਵਾ ਮੁਕਤੀ 'ਦੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਕਿਹਾ ਕਿ ਚਰਨ ਦਾਸ ਤੇ ਗੁਰਨਾਮ ਸਿੰਘ ਨੇ ਮਹਿਕਮੇ ਅੰਦਰ ਸ਼ਾਨਦਾਰ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਨਿਭਾਈਆਂ ਹਨ ਅਤੇ ਜੋ ਵੀ ਇਨ੍ਹਾਂ ਨੰੂ ਜ਼ਿੰਮੇਵਾਰੀ ਦਿੱਤੀ ਜਾਂਦੀ ਰਹੀ, ਇਨ੍ਹਾਂ ਵਲੋਂ ਬਾਖ਼ੂਬੀ ਨਿਭਾਇਆ ਗਿਆ ਹੈ | ਉਨ੍ਹਾਂ ਦੋਨੋਂ ਮੁਲਾਜ਼ਮਾਂ ਨੰੂ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡੀ.ਸੀ ਦਫ਼ਤਰ ਦੇ ਸਮੂਹ ਸਟਾਫ਼ ਵਲੋਂ ਦੋਨੋਂ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੰੂ ਸਨਮਾਨਿਤ ਕੀਤਾ ਗਿਆ |