14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਜਪਾ ਦੇ ਕੌਮੀ ਸਕੱਤਰ ਨਰਿੰਦਰ ਰੈਣਾ ਨੇ ਗ੍ਰਨੇਡ ਹਮਲੇ ਦਾ ਸ਼ਿਕਾਰ ਭਾਜਪਾ ਆਗੂ ਅਟਲ ਸ਼ਰਮਾ ਤੇ ਪਰਿਵਾਰ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 03-05-2026
ਗੁਰਦਾਸਪੁਰ, 2 ਮਈ (ਪੰਕਜ ਸ਼ਰਮਾ)-27 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਅਟਲ ਸ਼ਰਮਾ (ਅਸ਼ੋਕਾ ਸ਼ਿਪਸ) ਦੀ ਦੁਕਾਨ 'ਤੇ ਹੋਏ ਗ੍ਰਨੇਡ ਹਮਲੇ ਦੀ ਘਟਨਾ ਤੋਂ ਬਾਅਦ ਅੱਜ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਕੱਤਰ, ਪੰਜਾਬ ਸਹਿ-ਪ੍ਰਭਾਰੀ ਅਤੇ ਆਰ.ਐੱਸ ਪੂਰਾ ਤੋਂ ਵਿਧਾਇਕ ਨਰੇਂਦਰ ਰੈਨਾ ਵਿਸ਼ੇਸ਼ ਤੌਰ 'ਤੇ ਪੀੜਤ ਪਰਿਵਾਰ ਦਾ ਹਾਲ-ਚਾਲ ਜਾਣਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਔਖੀ ਘੜੀ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰੇਂਦਰ ਰੈਣਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਲੰਮੇ ਹੱਥੀਂ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਤਵਾਦ ਦੇ ਸਮੇਂ ਦੌਰਾਨ ਅਜਿਹੇ ਹਾਲਾਤ ਸਨ, ਨਸ਼ਾ ਪੂਰੇ ਪੰਜਾਬ ਵਿਚ ਫੈਲ ਗਿਆ ਹੈ, ਪੰਜਾਬ ਦੀ ਸਥਿਤੀ ਨੂੰ ਸੁਧਾਰਨ ਲਈ ਭਾਜਪਾ ਨੂੰ ਸੱਤਾ ਵਿਚ ਲਿਆਉਣਾ ਪਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਗ੍ਰਨੇਡ ਸੁੱਟਣ ਵਾਲਿਆਂ ਨੂੰ ਜਲਦ ਕਾਬੂ ਨਹੀਂ ਕਰਦੀ ਤਾਂ ਭਾਜਪਾ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਵਪਾਰੀ ਤੇ ਆਮ ਨਾਗਰਿਕ ਸੁਰੱਖਿਅਤ ਨਹੀਂ ਹਨ | ਗ੍ਰਨੇਡ ਹਮਲੇ ਅਤੇ ਫਿਰੌਤੀ ਦੀਆਂ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਸੂਬੇ ਵਿਚ ਕਾਨੂੰਨ ਦਾ ਸ਼ਾਸਨ ਖਤਮ ਹੋ ਚੁੱਕਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਅਪਰਾਧੀਆਂ ਨੂੰ ਨੱਥ ਪਾਉਣ ਵਿਚ ਅਸਫਲ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਜਪਾ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਚੁੱਪ ਨਹੀਂ ਬੈਠੇਗੀ | ਗ੍ਰਨੇਡ ਹਮਲੇ ਦਾ ਸ਼ਿਕਾਰ ਹੋਏ ਅਟਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਨੰਬਰ ਬਦਲ ਲਏ ਹਨ ਫਿਰ ਵੀ ਉਨ੍ਰਾਂ ਨੂੰ ਫਿਰੌਤੀ ਦੀ ਕਾਲਾਂ ਆਉਂਦੀਆਂ ਸਨ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦੀ ਉਮਰ ਭਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲੈਂਦਾ ਹੈ ਤਾਂ ਉਹ ਸਮਝੌਤੇ ਵਜੋਂ ਗੈਂਗਸਟਰਾਂ ਨੂੰ 20 ਲੱਖ ਰੁਪਏ ਦੇਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਗ੍ਰਨੇਡ ਸੁੱਟੇ ਜਾਣ ਤੋਂ ਬਾਅਦ ਉਹ ਪਿਛਲੇ ਪੰਜ ਦਿਨਾਂ ਤੋਂ ਆਪਣਾ ਕਾਰੋਬਾਰ ਬੰਦ ਕਰ ਕੇ ਘਰ ਰਹਿ ਰਹੇ ਹਨ | ਇਨ੍ਹਾਂ ਪੰਜ ਦਿਨਾਂ ਦੌਰਾਨ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਨੇ ਉਨ੍ਹਾਂ ਦਾ ਸਮਰਥਨ ਕੀਤਾ ਹੈ | ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਰਕਾਰ ਵਲੋਂ ਕਿਸੇ ਨੇ ਉਨ੍ਹਾਂ ਦੀ ਸਿਹਤਯਾਬੀ ਬਾਰੇ ਨਹੀਂ ਪੁੱਛਿਆ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਅਤੇ ਰਵੀਕਰਨ ਸਿੰਘ ਕਾਹਲੋਂ ਨੇ ਪ੍ਰਸ਼ਾਸਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਲਈ ਸੁਰੱਖਿਆ ਯਕੀਨੀ ਬਣਾਈ | ਸ਼ਹਿਰ ਦੇ ਹੋਰ ਵੀ ਕਈ ਵਪਾਰੀਆਂ ਨੂੰ ਫਿਰੌਤੀ ਦੀਆਂ ਕਾਲਾਂ ਆਈਆਂ ਹਨ | ਪਰ ਜੇਕਰ ਪ੍ਰਸ਼ਾਸਨ ਜ਼ਿੰਮੇਵਾਰੀ ਲਵੇ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਏ ਕਿ 20-20 ਲੱਖ ਲੈ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਭਾਜਪਾ ਆਗੂ ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ, ਰਾਕੇਸ਼ ਜੋਤੀ, ਮੰਡਲ ਪ੍ਰਧਾਨ ਵਿੱਕੀ ਮਹੰਤ, ਜ਼ਿਲ੍ਹਾ ਮੀਡੀਆ ਇੰਚਾਰਜ ਅੰਕੁਸ਼ ਮਹਾਜਨ, ਰਜਿੰਦਰ ਬਿੱਟਾ, ਵਿਕਾਸ ਗੁਪਤਾ, ਪ੍ਰਵੀਨ ਕੁਮਾਰ, ਜੋਗਿੰਦਰ ਸਿੰਘ ਛੀਨਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਓਵਰਲੋਡ ਰੇਤਾ ਨਾਲ ਭਰੇ ਟਿੱਪਰ-ਟਰਾਲੀਆਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ ਅਗਲੀ ਖ਼ਬਰ ਗੋਲਡਨ ਸੀਨੀਅਰ ਸੈਕੰ.ਸਕੂਲ ਵਿਖੇ ਵਿਦਿਆਰਥੀ ਕੌਂਸਲ ਦੀ ਹੋਈ ਚੋਣ
Ad Position 24