14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਮਜ਼ਦੂਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-05-2026
ਬਟਾਲਾ, 2 ਮਈ (ਸਤਿੰਦਰ ਸਿੰਘ)-ਸ੍ਰੀ ਹਰਿਗੋਬਿੰਦਪੁਰ ਇਲਾਕੇ ਦੀ ਨਾਮੀ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬੜੇ ਉਤਸਾਹ ਤੇ ਆਦਰ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਹਾਇਕ ਕਰਮਚਾਰੀਆਂ ਦੇ ਸਨਮਾਨ ਲਈ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ 'ਤੇ ਜੋਸ਼ੀਲੀਆਂ ਕਵਿਤਾਵਾਂ, ਭਾਸ਼ਣ ਅਤੇ ਗੀਤ ਆਦਿ ਪੇਸ਼ ਕੀਤੇ ਗਏ | ਵਿਦਿਆਰਥੀਆਂ ਵਲੋਂ ਗਾਏ ਗੀਤ ਨੇ ਸਭ ਨੂੰ ਕੀਲ ਕੇ ਰੱਖ ਦਿੱਤਾ | ਇਸ ਮੌਕੇ ਉਨ੍ਹਾਂ ਮਜ਼ਦੂਰਾਂ ਵਲੋਂ ਕੀਤੇ ਜਾਂਦੇ ਕੰਮਾਂ ਦੀ ਅਹਿਮੀਅਤ ਨੂੰ ਪੇਸ਼ ਕਰਦਿਆਂ ਇਕ ਸਕਿੱਟ ਵੀ ਪੇਸ਼ ਕੀਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਅਤੇ ਸੈਕਟਰੀ ਸਰਦੂਲ ਸਿੰਘ ਚੀਮਾ ਉਚੇਚੇ ਤੌਰ 'ਤੇ ਪਹੁੰਚੇ | ਉਨ੍ਹਾਂ ਸਕੂਲ ਦੇ ਸਾਰੇ ਸਹਾਇਕ ਕਰਮਚਾਰੀਆਂ ਨੂੰ ਸਕੂਲ ਦਾ ਹਿੱਸਾ ਮੰਨਦੇ ਹੋਏ ਉਨ੍ਹਾਂ ਦੀ ਪਿੱਠ ਥਪਥਪਾਈ | ਇਸ ਮੌਕੇ ਸਹਾਇਕ ਸਟਾਫ ਲਈ ਖੇਡਾਂ ਵੀ ਕਰਵਾਈਆਂ ਗਈਆਂ ਤੇ ਜੇਤੂ ਸਟਾਫ ਨੂੰ ਇਨਾਮ ਦਿੱਤੇ ਗਏ | ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਆਰਤੀ ਨੰਦਾ ਨੇ ਮੁਲਾਜ਼ਮਾਂ ਨੂੰ ਮਜਜ਼ੂਰ ਦਿਵਸ ਦੀ ਵਧਾਈ ਦਿੰਦਿਆਂ ਭਵਿੱਖ ਵੀ ਸਕੂਲ ਦੇ ਥੰਮ ਬਣੇ ਰਹਿਣ ਲਈ ਹੱਲਾਸ਼ੇਰੀ ਦਿੱਤੀ | ਉਨ੍ਹਾਂ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਹਰ ਮਜ਼ਦੂਰ ਦੀ ਇੱਜਤ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਦੇ ਕੰਮ ਦੀ ਕਦਰ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਜੋਸਫ਼ ਕਾਨਵੈਂਟ ਸਕੂਲ ਨਿਕੋਸਰਾਏ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਸੰਤ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24