14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅੰਮਿ੍ਤਸਰ 'ਚ ਪਹਿਲੀ ਵਾਰ ਏ. ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਮਰੀਜ਼ ਦੇ ਦੋਵੇਂ ਗੋਡੇ ਬਦਲੇ-ਡਾ. ਰਣਜੀਤ ਸਿੰਘ

Ad Position 21
No active advertisement
ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਗੋਡੇ ਬਦਲੇ ਦੀ ਪ੍ਰਮੁਖ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਵਲੋਂ ਜਿਥੇ ਪਹਿਲਾਂ ਜ਼ੀਰੋ ਤਕਨੀਕ ਰਾਹੀਂ ਗੋਡੇ ਬਦਲਣ ਦੀ ਸਰਜਰੀ 'ਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾਇਆ ਗਿਆ | ਹੁਣ ਉਨ੍ਹਾਂ ਵਲੋਂ ਅੰਮਿ੍ਤਸਰ 'ਚ ਹੀ ਏ. ਆਈ. ਪਾਵਰਡ ਥੀ ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀਆਂ ਸਫਲ ਆਪ੍ਰੇਸ਼ਨ ਦੀ ਸ਼ੁਰੂਆਤ ਕੀਤੀ ਹੈ | ਡਾ. ਰਣਜੀਤ ਸਿੰਘ ਵਲੋਂ ਹਾਲ ਹੀ ਵਿਚ 3-ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਵਾਸੀ 80 ਸਾਲਾ ਬਜ਼ੁਰਗ ਵਿਅਕਤੀ ਅਮਰਜੀਤ ਸਿੰਘ ਦੇ ਦੋਵੇਂ ਗੋਡਿਆਂ ਦੀ ਬਦਲੀ ਦੀ ਸਫਲ ਸਰਜਰੀ ਕੀਤੀ ਗਈ ਹੈ | ਇਸ ਸਰਜਰੀ ਸੰਬੰਧੀ ਡਾ. ਰਣਜੀਤ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਕਿੱਲ ਹੱਡੀ ਵਿਚ ਡਿ੍ਲ ਕਰਕੇ ਲਗਾਏ ਜਾਂਦੇ ਸਨ | ਸਭ ਤੋਂ ਪਹਿਲਾਂ ਕਿੱਲ ਲਗਾਉਣ ਕਾਰਨ ਹੱਡੀਆਂ ਦੇ ਟੁੱਟਣ ਦਾ ਖ਼ਤਰਾ, ਇਨਫੈਕਸ਼ਨ ਤੇ ਇੱਥੋਂ ਤੱਕ ਕਿ ਦਿਲ ਦੇ ਦੌਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਤਰਿਆਂ ਕਰਕੇ ਮਰੀਜ਼ ਅਕਸਰ ਆਪ੍ਰੇਸ਼ਨ ਤੋਂ ਕਤਰਾਉਂਦੇ ਹਨ | ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਏ. ਆਈ. ਪਾਵਰਡ ਰੋਬੋਲੈਂਸ ਥ੍ਰੀ ਡੀ ਤਕਨੀਕ ਰਾਹੀਂ ਸਹੀ ਤੇ ਸਟੀਕ ਜੋੜ ਬਦਲੀ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ | ਇਸ ਤਕਨੀਕ ਨਾਲ ਸਰਜਰੀ ਸਿਰਫ਼ 20 ਮਿੰਟ ਵਿਚ ਹੋ ਜਾਂਦੀ ਹੈ | ਮਰੀਜ਼ ਸਰਜਰੀ ਕਰਵਾਉਣ ਤੋਂ ਦੋ ਘੰਟੇ ਬਾਅਦ ਹੀ ਆਪਣੇ ਪੈਰਾਂ 'ਤੇ ਚੱਲਣ-ਫਿਰਨ ਦੇ ਯੋਗ ਹੋ ਜਾਂਦਾ ਹੈ | ਇਸ ਲਈ ਡਾ. ਰਣਜੀਤ ਨੇ ਏ. ਆਈ. ਪਾਵਰਡ ਥੀ ਡੀ ਰੋਬੋਲੈਂਸ ਤਕਨੀਕ ਨੂੰ ਸਰਜਰੀ ਲਈ ਸਭ ਤੋਂ ਵਧੀਆ ਤੇ ਕਾਰਗਰ ਦੱਸਿਆ | ਡਾ. ਰਣਜੀਤ ਨੇ ਦੱਸਿਆ ਕਿ ਕੋਈ ਵੀ ਮਰੀਜ਼ ਉਕਤ ਸਰਜਰੀ ਕਰਵਾ ਸਕਦਾ ਹੈ | ਅੰਤ 'ਚ ਮਰੀਜ਼ ਅਮਰਜੀਤ ਸਿੰਘ ਤੇ ਉਸਦੇ ਪਰਿਵਾਰ ਵਲੋਂ ਡਾ: ਰਣਜੀਤ ਸਿੰਘ ਦਾ ਗੋਡੇ ਬਦਲੀ ਦਾ ਅਪਰੇਸ਼ਨ ਸਫਲਤਾਪੂਰਵਕ ਕੀਤੇ ਜਾਣ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜੋਗੀ ਰਾਜ ਬਾਵਾ ਲਾਲ ਜੀ ਮੈਮੋਰੀਅਲ ਸਕੂਲ ਆਈ.ਸੀ.ਐੱਸ.ਈ. 10ਵੀਂ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਸ਼ਹਿਰ ਦੀ ਮੁੱਖ ਸੜਕ 'ਤੇ ਪੈਂਦੀ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਨੇ ਕੀਤੀ ਚੋਰੀ <br/>
Ad Position 24