15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨੇ ਪੁਲ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 03-05-2026
ਪਠਾਨਕੋਟ, 2 ਮਈ (ਵਿਨੋਦ)-ਮੰਡੀ ਬੋਰਡ ਵਿਭਾਗ ਨੇ ਪਿੰਡ ਮਨਵਾਲ ਉੱਪਰਲਾ ਤੋਂ ਲਮੀਨੀ ਸੜਕ 'ਤੇ 255 ਲੱਖ ਦੀ ਲਾਗਤ ਨਾਲ 180 ਫੁੱਟ ਲੰਬੇ, 27 ਫੁੱਟ ਚੌੜੇ ਅਤੇ 18 ਸਪੈਨ ਵਾਲੇ ਖੱਡੀ ਪੁਲ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਹੈ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਖੱਡੀ ਪੁਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਤਹਿਤ ਉਪਰੋਕਤ ਪੁਲਾਂ ਅਤੇ ਸੜਕਾਂ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਪੰਜਾਬੀਆਂ ਨੂੰ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਸ ਤੋਂ ਇਲਾਵਾ ਪੰਜਾਬ ਦੀਆਂ ਅÏਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ ਜਿਸ ਤਹਿਤ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸੁਜਾਨਪੁਰ ਦੀਆਂ ਸਾਰੀਆਂ ਅÏਰਤਾਂ ਨੂੰ ਇਸ ਲਾਭ ਦਾ ਲਾਭ ਉਠਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰਵਾਉਣਾ ਪਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਸਾਰੇ ਚੋਣ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕੀ ਵਿਕਾਸ ਕੀਤਾ ਹੈ | ਇਸ ਮੌਕੇ ਮੰਡੀ ਬੋਰਡ ਦੇ ਐਸ.ਡੀ.ਓ ਰੋਹਿਨ ਕੋਹਾਲ, ਭੁਪਿੰਦਰ ਸਿੰਘ, ਜੌਨੀ ਕਲੇਰ, ਕਾਕਾ, ਬਿੱਟੂ, ਉਜਾਗਰ ਸਿੰਘ, ਬੱਬਲੂ, ਦੀਪੂ, ਪੱਪੂ, ਯੁਵਰਾਜ ਸਿੰਘ, ਗੋਰਾ, ਰਿਸ਼ੂ, ਬਿੱਲੂ ਪਠਾਨੀਆ, ਲੱਕੀ ਪਠਾਨੀਆ, ਦੀਪਕ ਗੋਸਵਾਮੀ, ਜੀਵਨ ਕੁਮਾਰ, ਵਰਿੰਦਰ ਕੁਮਾਰ, ਭੂਪੇਂਦਰ ਸਿੰਘ, ਬੱਬਲੂ, ਉਜਾਗਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਬਾਲਗ ਨਾਲ ਜਬਰ ਜਨਾਹ ਦੇ ਦੋਸ਼ 'ਚ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਫਰੀਦਾਨਗਰ ਵਿਖੇ ਨਵੇਂ ਆਂਗਣਵਾੜੀ ਸੈਂਟਰ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ
Ad Position 24