15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੈਬਨਿਟ ਮੰਤਰੀ ਕਟਾਰੂਚੱਕ ਨੇ ਕੋਟਲੀ ਤੋਂ ਸੁੰਦਰਚੱਕ ਤੱਕ ਬਣੀ ਸੜਕ ਦਾ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 03-05-2026
ਨਰੋਟ ਮਹਿਰਾ, 2 ਮਈ (ਰਾਜ ਕੁਮਾਰੀ)-ਅੱਜ ਲਾਲ ਚੰਦ ਕਟਾਰੂਚੱਕ ਵਲੋਂ ਕੋਟਲੀ ਤੋਂ ਸੁੰਦਰ ਚੱਕ ਤੱਕ ਤਿਆਰ ਕੀਤੀ ਸੜਕ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸੜਕ ਨਿਰਮਾਣ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਤੋਂ ਕੰਮ ਦੀ ਗੁਣਵੱਤਾ ਤੇ ਤਕਨੀਕੀ ਮਾਪਦੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਪਵਨ ਕੁਮਾਰ ਫ਼ੌਜੀ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸਰਪੰਚ ਬੱਬੂ, ਸਰਪੰਚ ਭੋਆ ਸੁਨੀਲ ਦੱਤ, ਟੋਨੀ ਕੋਟਲੀ ਹਾਜ਼ਰ ਸਨ | ਨਿਰੀਖਣ ਦੌਰਾਨ ਕੈਬਨਿਟ ਮੰਤਰੀ ਨੇ ਸੜਕ ਨਿਰਮਾਣ ਵਿਚ ਵਰਤੇ ਮੈਟੀਰੀਅਲ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਵਿਕਾਸ ਕਾਰਜਾਂ ਵਿਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਜ਼ਬੂਤ, ਟਿਕਾਊ ਅਤੇ ਸੁਵਿਧਾਜਨਕ ਸੜਕਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਇਹ ਸੜਕ ਇਲਾਕੇ ਦੇ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਗਮ ਬਣਾਏਗੀ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਕੈਬਨਿਟ ਮੰਤਰੀ ਵਲੋਂ ਭੋਆ ਪਿੰਡ ਦੇ ਅੰਦਰ ਕੀਤੇ ਜਾ ਰਹੇ ਨਾਲੇ ਦੇ ਨਿਰਮਾਣ ਕਾਰਜ ਦਾ ਵੀ ਨਿਰੀਖਣ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਟੇਟ ਪੈਨਸ਼ਨਰਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੀ ਤਰਜ਼ 'ਤੇ 60 ਫ਼ੀਸਦੀ ਡੀ.ਏ. ਪ੍ਰਦਾਨ ਕਰਨਾ ਚਾਹੀਦੈ-ਸਤੀਸ਼ ਸ਼ਰਮਾ
Ad Position 24