ਪਠਾਨਕੋਟ, 2 ਮਈ (ਸੰਧੂ)-ਗ੍ਰੀਨਲੈਂਡ ਪਬਲਿਕ ਸਕੂਲ ਵਿਖੇ ਚੇਅਰਮੈਨ ਰਣਵੀਰ ਸਿੰਘ, ਸਕੱਤਰ ਕੰਵਲਜੀਤ ਸਿੰਘ ਅਤੇ ਪਿ੍ੰਸੀਪਲ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਨਾਚ, ਨਾਟਕ ਤੇ ਭਾਸ਼ਣ ਪੇਸ਼ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਤਿਲਕ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਤੋਹਫ਼ੇ ਦਿੱਤੇ ਗਏ | ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਭਾਸ਼ਣ ਵਿਚ ਇਸ ਦਿਨ ਦੀ ਮਹੱਤਤਾ ਅਤੇ ਸਾਡੇ ਜੀਵਨ 'ਚ ਮਜ਼ਦੂਰਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ | ਸਕੂਲ ਪ੍ਰਬੰਧਨ ਦਾ ਉਨ੍ਹਾਂ ਦੇ ਸਹਿਯੋਗ ਤੇ ਯਤਨਾਂ ਲਈ ਧੰਨਵਾਦ ਕੀਤਾ ਗਿਆ | ਸਕੂਲ ਦੇ ਸਾਰੇ ਸਹਿਯੋਗੀ ਖੁਸ਼ ਹੋਏ ਅਤੇ ਸਕੂਲ ਦੀ ਪ੍ਰਬੰਧਨ ਕਮੇਟੀ ਦਾ ਧੰਨਵਾਦ ਕੀਤਾ |