15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-05-2026
ਪਠਾਨਕੋਟ, 2 ਮਈ (ਵਿਨੋਦ)-ਪੰਜਾਬ ਸਰਕਾਰ ਦੀ ਯੋਗ ਅਗਵਾਈ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਅਤੇ ਮਾਨਯੋਗ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਉਰਦੂ ਆਮੋਜ਼ ਦਾ ਛੇ ਮਹੀਨੇ ਦਾ ਕੋਰਸ ਕਰਵਾਇਆ ਜਾਂਦਾ ਹੈ | ਇਹ ਕੋਰਸ ਸਾਲ ਵਿਚ ਦੋ ਸੈਸ਼ਨਾਂ ਵਿਚ ਕਰਵਾਇਆ ਜਾਂਦਾ ਹੈ | ਪਹਿਲਾ ਸੈਸ਼ਨ ਜਨਵਰੀ ਤੋਂ ਜੂਨ, ਦੂਜਾ ਸੈਸ਼ਨ ਜੁਲਾਈ ਤੋਂ ਦਸੰਬਰ ਹੁੰਦਾ ਹੈ | ਕੋਰਸ ਪੂਰਾ ਹੋਣ ਉਪਰੰਤ ਭਾਸ਼ਾ ਵਿਭਾਗ ਪੰਜਾਬ ਵਲੋਂ ਲਿਖਤੀ ਪੇਪਰ ਲਿਆ ਜਾਂਦਾ ਹੈ ਅਤੇ ਪਾਸ ਹੋਣ ਵਾਲੇ ਸਿੱਖਿਆਰਥੀਆਂ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਟੀਫਿਕੇਟ ਪ੍ਰਦਾਨ ਕੀਤਾ ਜਾਂਦਾ ਹੈ | ਸਿੱਖਿਆਰਥੀਆਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਵਲੋਂ ਸਰਟੀਫਿਕੇਟ ਦਿੱਤੇ ਗਏ | ਉਨ੍ਹਾਂ ਨੇ ਸਿੱਖਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵੱਖ-ਵੱਖ ਭਾਸ਼ਾਵਾਂ ਦੀ ਮਹੱਤਤਾ ਦੱਸਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਖੋਜ ਅਫ਼ਸਰ ਡਾ: ਰਾਜੇਸ਼ ਕੁਮਾਰ ਵਲੋਂ ਸੰਜੀਵ ਸ਼ਰਮਾ ਨੂੰ ਦੁਸ਼ਾਲਾ ਅਤੇ ਵਿਭਾਗੀ ਸਰਵੇ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ | ਸਰਟੀਫਿਕੇਟ ਪ੍ਰਾਪਤ ਕਰਨ ਵਾਲਿਆਂ ਵਿਚ ਡਾ: ਰਾਜੇਸ਼ ਕੁਮਾਰ, ਮਹਿੰਦਰ ਸਿੰਘ, ਨੀਰੂ ਰਾਣੀ, ਭਰਤ, ਸੁਖਵਿੰਦਰ ਕੁਮਾਰ ਅਤੇ ਨਾਜ਼ੀਆ ਹਾਜ਼ਰ ਸਨ | ਖੋਜ ਅਫ਼ਸਰ ਨੇ ਦੱਸਿਆ ਕਿ ਇਸ ਕੋਰਸ ਨੂੰ ਕਿਸੇ ਵੀ ਉਮਰ ਦਾ ਵਿਅਕਤੀ ਕਰ ਸਕਦਾ ਹੈ ਅਤੇ ਹਰ ਵਿਅਕਤੀ ਲਈ ਇਸ ਕੋਰਸ ਦੀ ਪਹੁੰਚ ਨੂੰ ਸੁਖਾਲਾ ਕਰਨ ਹਿਤ ਇਸ ਦਾ ਸਮਾਂ 5 ਵਜੇ ਤੋਂ 6 ਵਜੇ ਤੱਕ ਹੁੰਦਾ ਹੈ | ਉਨ੍ਹਾਂ ਨੇ ਦੱਸਿਆ ਕਿ ਜੁਲਾਈ-ਦਸੰਬਰ 2026 ਸੈਸ਼ਨ ਲਈ ਦਾਖ਼ਲੇ ਅਗਲੇ ਮਹੀਨੇ ਸ਼ੁਰੂ ਕਰ ਦਿੱਤੇ ਜਾਣਗੇ | ਇਸ ਮੌਕੇ ਦਫ਼ਤਰੀ ਸਟਾਫ਼ ਦੇ ਜੁਗਲ ਕਿਸ਼ੋਰ, ਕਮਲ ਕਿਸ਼ੋਰ ਅਤੇ ਉਰਦੂ ਅਧਿਆਪਕ ਸ਼ਮਸੁਦੀਨ ਚੌਧਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਈਨਮੈਨ ਸੁਭਾਸ਼ ਚੰਦਰ ਨੰੂ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਅਗਲੀ ਖ਼ਬਰ ਭਾਜਪਾ ਇਕਾਈ ਵਲੋਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਕੀਤੀ ਵਿਸ਼ੇਸ਼ ਮੀਟਿੰਗ
Ad Position 24