28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰਦਾਸਪੁਰ ਪੁਲਿਸ ਵਲੋਂ 2 ਪਿਸਟਲ, ਮੈਗਜ਼ੀਨ ਤੇ ਜਿੰਦਾ ਰੌਂਦ ਬਰਾਮਦ -ਇਕ ਗਿ੍ਫ਼ਤਾਰ <br/>

Ad Position 21
No active advertisement
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਪੀ. ਡੀ.ਕੇ. ਚੌਧਰੀ ਤੇ ਹੋਰ ਪੁਲਿਸ ਅਧਿਕਾਰੀ | <br/> 04-05-2026
ਗੁਰਦਾਸਪੁਰ, 3 ਮਈ (ਚੱਕਰਾਜਾ)-ਵਪਾਰੀਆਂ ਤੇ ਸ਼ਹਿਰੀਆਂ ਨੰੂ ਲਗਾਤਾਰ ਆ ਰਹੀਆਂ ਫਿਰੌਤੀ ਦੀਆਂ ਧਮਕੀਆਂ ਨੰੂ ਧਿਆਨ ਵਿਚ ਰੱਖ ਕੇ ਪੁਲਿਸ ਵਲੋਂ ਲਗਾਤਾਰ ਨਾਕੇਬੰਦੀ ਤੇ ਗਸ਼ਤ ਕੀਤੀ ਜਾ ਰਹੀ ਹੈ | ਜਿਸ ਵਿਚ ਪੁਲਿਸ ਨੰੂ ਸਫ਼ਲਤਾ ਮਿਲਦੀ ਹੋਈ ਵੀ ਦਿਖਾਈ ਦੇ ਰਹੀ ਹੈ | ਇਸ ਸਬੰਧੀ ਅੱਜ ਐਸ.ਪੀ. ਡੀ.ਕੇ. ਚੌਧਰੀ ਵਲੋਂ ਇਕ ਪ੍ਰੈਸ ਵਾਰਤਾ ਕੀਤੀ ਗਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਥਾਣਾ ਘੁੰਮਣ ਕਲਾਂ ਦੀ ਪੁਲਿਸ ਵਲੋਂ ਦੌਰਾਨੇ ਗਸ਼ਤ ਸ਼ੱਕ ਦੇ ਆਧਾਰ 'ਤੇ ਆਸ਼ੂ ਉਰਫ਼ ਵਿਸਾਖੀ ਨੰੂ ਰੋਕ ਕੇ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਸ ਪਾਸੋਂ ਇਕ ਪਿਸਟਲ ਸਮੇਤ ਮੈਗਜ਼ੀਨ, ਦੋ ਜਿੰਦਾ ਰੌਂਦ ਤੇ ਦੋ ਮਿਸ ਰੌਂਦ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਥਾਣਾ ਘੁੰਮਣ ਕਲਾਂ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਆਸ਼ੂ ਦੇ ਖਿਲਾਫ਼ ਪਹਿਲਾਂ ਵੀ ਲੜਾਈ ਝਗੜੇ, ਚੋਰੀ ਤੇ ਆਬਕਾਰੀ ਐਕਟ ਦੇ ਤਿੰਨ ਮੁਕੱਦਮੇ ਦਰਜ ਹਨ | ਦੂਸਰੇ ਮੁਕੱਦਮੇ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਹਿਰਾਮਪੁਰ ਥਾਣੇ ਅਧੀਨ ਆਉਂਦੇ ਖੇਤਾਂ 'ਚੋਂ ਇਕ ਸ਼ੱਕੀ ਪੈਕਟ ਮਿਲਿਆ ਜਿਸ 'ਚੋਂ ਇਕ ਪਿਸਟਲ ਤੇ ਖਾਲੀ ਮੈਗਜ਼ੀਨ ਬਰਾਮਦ ਹੋਏ | ਜਿਸ ਸਬੰਧੀ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਅਪਰਾਧੀਆਂ ਨੰੂ ਨੱਥ ਪਾਉਣ ਵਿਚ ਆਮ ਲੋਕ ਵੀ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਤਰ੍ਹਾਂ ਦੀ ਵੀ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਮਿਲਣ 'ਤੇ ਤੁਰੰਤ ਪੁਲਿਸ ਨੰੂ ਸੂਚਿਤ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਹਲਕਾ ਬਟਾਲਾ ਵਲੋਂ ਪਿੰਡ ਰਸੂਲਪੁਰ 'ਚ 21 ਮੈਂਬਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਪਿੰਡ ਨਵਾਂ ਨੌਸ਼ਹਿਰਾ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ
Ad Position 24