ਬਟਾਲਾ, 3 ਮਈ (ਸਤਿੰਦਰ ਸਿੰਘ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਹਲਕਾ ਬਟਾਲਾ ਵਿਚ ਲਾਮਬੰਦੀ ਤੇ ਪਾਰਟੀ ਮੈਂਬਰਸ਼ਿਪ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਪਿ੍ਥੀਪਾਲ ਸਿੰਘ ਬਟਾਲਾ ਮੈਂਬਰ ਕੋਰ ਕਮੇਟੀ, ਇੰਚਾਰਜ ਵਿਧਾਨ ਸਭਾ ਹਲਕਾ ਬਟਾਲਾ ਤੇ ਮਨਜਿੰਦਰ ਸਿੰਘ ਬੱਲ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਦਿਹਾਤੀ ਵਲੋਂ ਪਿੰਡ ਰਸੂਲਪੁਰ ਵਿਖੇ 21 ਮੈਂਬਰੀ ਕਮੇਟੀ ਬਣਾ ਕੇ ਕੀਤੀ ਗਈ ਹੈ | ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਸ਼ਾਹੀ, ਸਰਦੂਲ ਸਿੰਘ ਮੱਲੀ, ਗੁਰਤੇਜ ਸਿੰਘ ਹੇਅਰ, ਜਸਵੰਤ ਸਿੰਘ ਠੇਕੇਦਾਰ, ਨਿਰਪਜੀਤ ਸਿੰਘ ਆਦਿ ਮੌਜ਼ੂਦ ਸਨ | ਇਸ ਮੌਕੇ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਪੰਜਾਬ ਦੀ ਹੋਂਦ ਤੇ ਨੌਜਵਾਨੀ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ | ਪੰਜਾਬ ਇਸ ਵੇਲੇ ਤਰਸਯੋਗ ਹਾਲਤ ਵਿਚੋਂ ਗੁਜ਼ਰ ਰਿਹਾ ਹੈ | ਇਸ ਨੂੰ ਮੁੜ ਲੀਹਾਂ 'ਤੇ ਸਿਰਫ਼ ਭਾਈ ਅੰਮਿ੍ਤਪਾਲ ਸਿੰਘ ਹੀ ਲਿਆ ਸਕਦੇ ਹਨ | ਸ: ਬੱਲ ਨੇ ਕਿਹਾ ਕਿ ਨਸ਼ਾ ਤੇ ਹੋਰ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਭਾਈ ਅੰਮਿ੍ਤਪਾਲ ਸਿੰਘ ਦੇ ਪਿੱਛੇ ਖੜਨਾ ਚਾਹੀਦਾ ਹੈ | ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਣਾਉਣ ਲਈ ਉਨ੍ਹਾਂ ਨੂੰ ਪੰਜਾਬ ਵਿਚ ਰੁਜ਼ਗਾਰ ਤੇ ਕਾਰੋਬਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਸੋਚ ਨਾਲ ਜੁੜਨ ਦੀ ਲੋੜ ਹੈ | ਸ: ਸ਼ਾਹੀ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਤੇ ਲੋਕ ਵੱਡੀ ਪੱਧਰ 'ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜ ਰਹੇ ਹਨ | ਜ਼ਿਲ੍ਹਾ ਗੁਰਦਾਸਪੁਰ ਵਿਚ ਵੀ ਭਾਈ ਅੰਮਿ੍ਤਪਾਲ ਸਿੰਘ ਦੀ ਲਹਿਰ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਰਸੂਲਪੁਰ ਦੇ ਵੱਡੀ ਗਿਣਤੀ ਵਿਚ ਹਾਜ਼ਰ ਭਾਈ ਅੰਮਿ੍ਤਪਾਲ ਸਿੰਘ ਦੇ ਹਮਾਇਤੀਆਂ ਨੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਪਿੰਡ ਦੀ 21 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਸੁਰਜੀਤ ਸਿੰਘ, ਜਗੀਰ ਸਿੰਘ, ਕੁਲਦੀਪ ਸਿੰਘ, ਰਘਬੀਰ ਸਿੰਘ, ਠਾਕੁਰ ਸਿੰਘ, ਕਸ਼ਮੀਰ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਸਵਿੰਦਰ ਸਿੰਘ, ਸਰਨਜੀਤ ਸਿੰਘ, ਕੁਲਜੀਤ ਸਿੰਘ, ਅਮਰੀਕ ਸਿੰਘ, ਅਜੀਤ ਸਿੰਘ, ਸੁਖਵਿੰਦਰ ਸਿੰਘ, ਮੰਗਲ ਸਿੰਘ, ਕਸ਼ਮੀਰ ਸਿੰਘ, ਬਿਸ਼ਨ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਸ਼ਾਮਿਲ ਕੀਤੇ ਗਏ | ਮੀਟਿੰਗ 'ਚ ਹਾਜ਼ਰ ਸਾਰਿਆਂ ਨੇ ਪੰਜਾਬ ਸਰਕਾਰ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਜ਼ੇਲ੍ਹ ਦਿਬੜੂਗੜ੍ਹ ਰੱਖਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਤੇ ਇਸ ਨੂੰ ਸਰਕਾਰ ਦੀ ਘਬਰਾਹਟ ਤੇ ਸਿਆਸੀ ਬਦਲਾਖੋਰੀ ਦੱਸਿਆ | ਸਾਰਿਆਂ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦਾ ਪ੍ਰਣ ਕੀਤਾ |