28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਟੈਕਨੀਕਲ ਸਰਵਿਸਿਜ ਯੂਨੀਅਨ ਨੇ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 04-05-2026
ਦੀਨਾਨਗਰ, 3 ਮਈ (ਸੋਢੀ/ਘੁੰਮਣ/ਸ਼ਰਮਾ)-ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਸਬ ਡਵੀਜ਼ਨ ਦੀਨਾਨਗਰ ਵਿਖੇ ਮਈ ਦਿਵਸ ਮਨਾਇਆ ਗਿਆ | ਯੂਨੀਅਨ ਆਗੂਆਂ ਵਲੋਂ ਸਬ ਡਵੀਜ਼ਨ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਲੇਬਰ ਕਾਨੂੰਨਾਂ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੂੰ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ ਸਬੰਧੀ ਪੂਰੇ ਤਿਆਰ ਰਹਿਣ ਲਈ ਪੇ੍ਰਰਿਤ ਕੀਤਾ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਰਮਚਾਰੀਆਂ ਦੇ ਰਹਿੰਦੇ ਡੀ.ਏ ਨੂੰ ਤੁਰੰਤ ਜਾਰੀ ਕਰੇ | ਇਸ ਮੌਕੇ ਕੁਲਬੀਰ ਸਿੰਘ, ਸੁਰਿੰਦਰਪਾਲ, ਸ਼ਸ਼ੀ ਕੁਮਾਰ, ਅਜੇ ਕਾਟਲ, ਰਵੀ ਦਾਸ ਸੈਣੀ, ਵਿਜੇ ਕੁਮਾਰ, ਹਨੀਸ਼ ਕੁਮਾਰ, ਪ੍ਰਵੇਸ਼ ਕੁਮਾਰ, ਰਾਕੇਸ਼ ਕੁਮਾਰ ਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਹਨੂੰਵਾਨ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਬਿਰਧ ਆਸ਼ਰਮ ਲੇਹਲ ਵਿਖੇ ਦਿਮਾਗੀ ਬਿਮਾਰੀਆਂ ਦਾ ਜਾਂਚ ਕੈਂਪ
Ad Position 24