ਬਟਾਲਾ, 3 ਮਈ (ਸਤਿੰਦਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਖੋਖਰ ਫ਼ੌਜੀਆਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਬਲਾਕ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ: ਬਲਬੀਰ ਸਿੰਘ ਪੰਨੂੰ ਨੇ ਮਾਨ ਸਰਕਾਰ ਵਲੋਂ 4 ਸਾਲਾਂ ਦੌਰਾਨ ਜਨਤਾ ਦੇ ਹਰ ਵਰਗ ਦਾ ਜੀਵਨ ਬਿਹਤਰ ਬਣਾਉਣ ਲਈ ਚੁੱਕੇ ਕਦਮਾਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਆਪਣੇ 4 ਸਾਲ ਦੇ ਰਾਜ ਦੌਰਾਨ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ, ਜਿਸ ਕਰਕੇ ਸੂਬੇ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਮੀਟਿੰਗ ਵਿਚ ਸ਼ਾਮਲ ਹੋਏ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਸ: ਪੰਨੂੰ ਨੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਕੁਝ ਮੁਸ਼ਕਲਾਂ ਦਾ ਮੌਕੇ 'ਤੇ ਨਿਪਟਾਰਾ ਵੀ ਕੀਤਾ | ਇਸ ਮੌਕੇ ਤਰਸੇਮ ਸਿੰਘ, ਸੁਖਬੀਰ ਸਿੰਘ, ਅਵਤਾਰ ਸਿੰਘ, ਰਣਬੀਰ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਅਮਰੀਕ ਸਿੰਘ, ਰਾਜਬਿੰਦਰ ਕੌਰ, ਅਮਨਦੀਪ ਕੌਰ, ਸੁਖਵਿੰਦਰ ਕੌਰ, ਮਨਜੋਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਰਹੇ |