28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਭਾਈ ਸੱਤਾ ਜੀ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

Ad Position 21
No active advertisement
ਅਜੀਤ ਡੈਸਕ 04-05-2026
ਬਟਾਲਾ, 3 ਅਪ੍ਰੈਲ (ਸਤਿੰਦਰ ਸਿੰਘ)-ਰਾਇਲ ਅਕੈਡਮੀ ਦੇ ਨਜ਼ਦੀਕ ਹਵੇਲੀ ਭਗਤਾਂ ਦੀ ਵਿਖੇ ਭਾਈ ਸੱਤਾ ਜੀ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ | ਇਸ ਸਬੰਧੀ ਸਮਾਜ ਸੇਵੀ ਤੇ ਸਾਬਕਾ ਸਰਪੰਚ ਤਰਸੇਮ ਸਿੰਘ ਫੁੱਲਕੇ ਨੇ ਕਿਹਾ ਕਿ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਮਹਾਰਾਜ ਦੇ ਚਰਨਾਂ 'ਚ ਅਰਦਾਸ ਬੇਨਤੀ ਤੋਂ ਬਾਅਦ ਰਾਗੀ, ਢਾਡੀ ਜਥਿਆਂ ਨੇ ਹਾਜ਼ਰੀ ਭਰੀ | ਕਥਾਵਾਚਕ ਬਾਬਾ ਸਰਵਨ ਸਿੰਘ ਹਸਨਪੁਰਾ, ਬਾਬਾ ਅਮਰੀਕ ਸਿੰਘ ਤਲਵੰਡੀ ਬਖ਼ਤਾ, ਬਾਬਾ ਬਸੰਤ ਸਿੰਘ ਜੈਤੋਸਰਜਾ ਤੋਂ ਇਲਾਵਾ ਸੰਤ ਬਾਬਾ ਹਜ਼ਾਰਾ ਸਿੰਘ ਸੰਗੀਤ ਅਕੈਡਮੀ ਅੱਚਲ ਸਾਹਿਬ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਬਾਬਾ ਬਸੰਤ ਸਿੰਘ ਨੇ ਕਿਹਾ ਕਿ ਹਰੇਕ ਪ੍ਰਾਣੀ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਭਾਈ ਤਰਸੇਮ ਸਿੰਘ ਨੇ ਦੱਸਿਆ ਕਿ ਜਿੰਨੇ ਵੀ ਭਗਤਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ, ਉਨ੍ਹਾਂ ਦੀ ਯਾਦ ਵਿਚ ਹਰ ਪੂਰਨਮਾਸ਼ੀ 'ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ | ਅਖੀਰ 'ਚ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾ. ਸਰਪੰਚ ਸੁਖਵਿੰਦਰ ਸਿੰਘ ਸੁੱਖ ਚਾਹਲ, ਡਾ. ਸੰਤੋਖ ਸਿੰਘ ਖਹਿਰਾ, ਬਾਬਾ ਪਰਮਜੀਤ ਸਿੰਘ ਸੰਗੀਤ ਅਕੈਡਮੀ ਅੱਚਲ ਸਾਹਿਬ, ਕਰਮ ਸਿੰਘ ਸਰਪੰਚ, ਪਰਮਜੀਤ ਸਿੰਘ, ਬਾਬਾ ਦਵਿੰਦਰ ਸਿੰਘ, ਸ਼ਰਨਜੀਤ ਸਿੰਘ ਸੋਨੂੰ, ਜਗਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸ਼ੇਰ ਸਿੰਘ, ਬੀਬੀ ਪਰਮਿੰਦਰ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਵਿਖੇ ਖੁੱਲੇ੍ਹ ਅਸਮਾਨ ਹੇਠ ਪਈ ਹਜ਼ਾਰਾਂ ਟਨ ਕਣਕ ਬਰਸਾਤ ਨਾਲ ਹੋ ਰਹੀ ਹੈ ਪ੍ਰਭਾਵਿਤ ਅਗਲੀ ਖ਼ਬਰ ਦਿਹਾਤੀ ਖੇਤਰ ਦੀਆਂ ਸੜਕਾਂ ਦੀ ਚੌੜਾਈ ਤਾਂ ਵਧਾ ਦਿੱਤੀ ਪਰ ਸੜਕ ਕੰਢੇ ਬਣੇ ਬਰਮਾ ਖਤਮ ਹੋਣ ਨਾਲ ਹਾਦਸਿਆਂ 'ਚ ਵਾਧਾ
Ad Position 24