02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਹਾਈ ਵੋਲਟੇਜ ਬਿਜਲੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 04-05-2026
ਕਾਹਨੂੰਵਾਨ, 3 ਮਈ (ਨਿਸ਼ਾਨ ਸਿੰਘ ਚਾਹਲ)-ਥਾਣਾ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਭਿਖਾਰੀ ਹਾਰਨੀਆਂ ਵਿਚ ਮਾਹੌਲ ਉਸ ਵੇਲੇ ਗਮਗੀਨ ਹੋ ਗਿਆ, ਜਦੋਂ ਇਕ ਨੌਜਵਾਨ ਦੀ ਹਾਈ ਵੋਲਟੇਜ ਬਿਜਲੀ ਸਪਲਾਈ ਦੀ ਲਪੇਟ ਵਿਚ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਸਮੇਂ ਇੰਦਰਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਪਿੰਡ ਵਿਚ ਕੁਝ ਦਿਨਾਂ ਬਾਅਦ ਹੋਣ ਵਾਲੇ ਕਿ੍ਕਟ ਟੂਰਨਾਮੈਂਟ ਲਈ ਆਪਣੇ ਸਾਥੀਆਂ ਨਾਲ ਗਰਾਉਂਡ ਦੇ ਚਾਰ-ਚੁਫ਼ੇਰੇ ਨੈੱਟ ਲਗਾ ਰਿਹਾ ਸੀ ਕਿ ਇਸੇ ਦੌਰਾਨ ਇੰਦਰਜੀਤ ਸਿੰਘ ਵਲੋਂ ਫੜਿਆ ਲੋਹੇ ਦਾ ਪਾਇਪ ਗਰਾਉਂਡ ਦੇ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਨਾਲ ਜਾ ਟਕਰਾਇਆ, ਜਿਸ ਤੋਂ ਬਾਅਦ ਇਕ ਬਹੁਤ ਵੱਡਾ ਧਮਾਕਾ ਹੋਇਆ ਤੇ ਉਸ ਦੀ ਹਾਈ ਵੋਲਟੇਜ ਕਰੰਟ ਦੀ ਲਪੇਟ 'ਚ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਕਰੰਟ ਲੱਗਣ ਕਾਰਨ ਮਿ੍ਤਕ ਇੰਦਰਜੀਤ ਸਿੰਘ ਦੇ ਸਰੀਰ ਦਾ ਕਾਫ਼ੀ ਹਿੱਸਾ ਵੀ ਝੁਲਸ ਗਿਆ, ਜਿਸ ਤੋਂ ਬਾਅਦ ਇੰਦਰਜੀਤ ਸਿੰਘ ਨੂੰ ਉਚੇਰੇ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਪਰ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਡਾਕਟਰਾਂ ਵਲੋਂ ਮਿ੍ਤਕ ਐਲਾਨ ਕਰਨ ਦੇ ਬਾਵਜੂਦ ਵੀ ਪਰਿਵਾਰ ਵਾਲਿਆਂ ਵਲੋਂ ਉਸ ਨੂੰ ਬਚਾਉਣ ਦੀ ਜੱਦੋ-ਜਹਿਦ ਕਰਦਿਆਂ ਉਸ ਦੇ ਸਰੀਰ ਨੂੰ ਜ਼ਮੀਨ ਵਿਚ ਡੂੰਘਾ ਖੱਡਾ ਪੁੱਟ ਕੇ ਦਬਾਇਆ ਗਿਆ ਸੀ ਕਿ ਸ਼ਾਇਦ ਉਸ ਦੀ ਕਿਸੇ ਤਰ੍ਹਾਂ ਜਾਨ ਬਚ ਜਾਵੇ | ਇੰਦਰਜੀਤ ਸਿੰਘ ਇੰਡੇਨ ਗੈਸ ਏਜੰਸੀ ਕਾਹਨੂੰਵਾਨ ਵਿਚ ਟਰੱਕ ਡਰਾਇਵਰ ਵਜੋਂ ਗੈਸ ਸਿਲੰਡਰਾਂ ਦੀ ਸਪਲਾਈ ਕਰਨ ਦਾ ਕੰਮ ਕਰਦਾ ਸੀ | ਉਹ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ 7 ਮਹੀਨਿਆਂ ਦੇ ਬੇਟੇ ਨੂੰ ਛੱਡ ਗਿਆ ਹੈ | ਇਸ ਘਟਨਾ ਸਬੰਧੀ ਸੂਚਨਾ ਮਿਲਣ 'ਤੇ ਮੌਕੇ ਉਤੇ ਪੁੱਜੀ ਕਾਹਨੂੰਵਾਨ ਪੁਲਿਸ ਨੂੰ ਮਿ੍ਤਕ ਦੇ ਪਰਿਵਾਰ ਵਾਲਿਆਂ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਮੁਹੱਲਾ ਕਾਦਰੀ ਵਿਖੇ ਸਪਰੇਅ ਦਾ ਕੰਮ ਸ਼ੁਰੂ ਅਗਲੀ ਖ਼ਬਰ ਪਿੰਡ ਬੈਂਚ ਬਾਜਾ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
Ad Position 24