02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰਦੀਪ ਸਿੰਘ ਪਟਵਾਰੀ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 04-05-2026
ਕਾਦੀਆਂ, 3 ਮਈ (ਕੁਲਵਿੰਦਰ ਸਿੰਘ)-ਗੁਰਦੀਪ ਸਿੰਘ ਸੇਵਾ ਮੁਕਤ ਪਟਵਾਰੀ, ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਮਹੱਲਾ ਧਰਮਪੁਰਾ ਕਾਦੀਆਂ ਵਿਖੇ ਹੋਈ | ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਸਿੰਘ ਸਭਾ ਵਿਖੇ ਅੰਤਿਮ ਅਰਦਾਸ ਤੋਂ ਪਹਿਲਾਂ ਭਾਈ ਮਨਜੀਤ ਸਿੰਘ ਬੁੱਟਰ ਕਲਾਂ ਤੇ ਉਨ੍ਹਾਂ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਸ਼ਰਧਾਂਜਲੀ ਸਮਾਗਮ 'ਚ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਫ਼ਤਹਿਗੜ੍ਹ ਚੂੜੀਆਂ ਤਿ੍ਪਤ ਰਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਪਰਿਵਾਰਕ ਮੈਂਬਰ ਜੋਬਨ ਰੰਧਾਵਾ, ਨਗਰ ਕੌਂਸਲ ਕਾਦੀਆਂ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਮਾਹਲ, ਸੇਵਾ ਮੁਕਤ ਕਾਨੂੰਗੋ ਅਮਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਐਡਵੋਕੇਟ ਅਮਰਬੀਰ ਸਿੰਘ ਬੁੱਟਰ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਿਲ ਸਨ | ਪਟਵਾਰੀ ਗੁਰਦੀਪ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਦਿਓਲ ਪਰਿਵਾਰ ਨੂੰ ਜਿੱਥੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਇਲਾਕਾ ਵਾਸੀਆਂ ਨੂੰ ਇਕ ਚੰਗੇ ਨੇਕ ਦਿਲ ਇਨਸਾਨ ਦੇ ਸਦੀਂਵੀ ਵਿਛੋੜੇ ਨਾਲ ਵੱਡੀ ਘਾਟ ਮਹਿਸੂਸ ਹੋਈ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਆਗੂ ਕਾਮਰੇਡ ਗੁਰਮੇਜ ਸਿੰਘ, ਮਹਿਲਾ ਵਿੰਗ ਸੂਬਾ ਆਗੂ ਸ਼੍ਰੀਮਤੀ ਬਬੀਤਾ ਖੋਸਲਾ, ਕੈਪਟਨ ਚਰਨਜੀਤ ਸਿੰਘ ਤਰਖਾਣਾਂਵਾਲੀ, ਸਤਨਾਮ ਸਿੰਘ ਸੰਧੂ, ਸਿਕੰਦਰ ਸਿੰਘ ਪੀ ਏ., ਕੌਂਸਲਰ ਸੁਖਵਿੰਦਰਪਾਲ ਸਿੰਘ ਸੁੱਖ, ਇੰਜੀਨੀਅਰ ਨਰਿੰਦਰਪਾਲ ਸਿੰਘ ਸੰਧੂ, ਨੈਸ਼ਨਲ ਐਵਾਰਡੀ ਪਿ੍ੰਸੀਪਲ ਅੰਗਰੇਜ਼ ਸਿੰਘ ਬੋਪਾਰਾਏ, ਚੈਨ ਸਿੰਘ, ਸੁਰਜੀਤ ਸਿੰਘ ਨਾਗੀ ਕੌਂਸਲਰ ਲਾਡੀ ਮਾਹਲ, ਵਰਿੰਦਰ ਖੋਸਲਾ, ਜਤਿੰਦਰਪਾਲ ਸਿੰਘ ਵਿੱਕੀ ਭਾਟੀਆ, ਦਵਿੰਦਰ ਸ਼ਰਮਾ, ਜੁਗਲ ਕਿਸ਼ੋਰ ਨਈਅਰ, ਐਡਵੋਕੇਟ ਦਲਵਿੰਦਰਜੀਤ ਸਿੰਘ ਖਹਿਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀਬੀ ਕੌਲਾਂ ਜੀ ਹਸਪਤਾਲ ਫ਼ਤਹਿਗੜ੍ਹ ਚੂੜੀਆਂ ਵਿਖੇ ਬੱਚਿਆਂ ਦੀ ਓ.ਪੀ.ਡੀ. ਸ਼ੁਰੂ <br/> ਅਗਲੀ ਖ਼ਬਰ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਜ਼ ਵਿਰੋਧੀ ਚਿਹਰਾ ਹੋਇਆ ਨੰਗਾ-ਮੁਲਾਜ਼ਮ ਆਗੂ ਉਦੀਪੁਰ <br/>
Ad Position 24