ਗੁਰਦਾਸਪੁਰ, 3 ਮਈ (ਚੱਕਰਾਜਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢ ਕੇ ਖੇਡ ਮੈਦਾਨਾਂ ਨਾਲ ਜੋੜਨ ਦੀ ਮੁਹਿੰਮ ਤਹਿਤ ਗੁਰਦਾਸਪੁਰ ਹਲਕੇ ਦੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾਂ ਨੂੰ ਕੰਪਲੀਟ ਹਾਈ-ਟੈਕ ਜਿੰਮ ਭੇਟ ਕੀਤੇ ਗਏ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਦੇ ਯੂਥ ਹਲਕਾ ਪ੍ਰਧਾਨ ਗਗਨਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਹਿਮ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਪਿੰਡ 'ਚ ਜਿੱਥੇ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ, ਜਿੰਮ ਤੇ ਖੇਡ ਮੈਦਾਨ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਜਾ ਰਿਹਾ ਹੈ, ਜਿਸ ਨਾਲ ਜਿੱਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਉਥੇ ਖੇਡਾਂ ਨਾਲ ਜੁੜ ਕੇ ਸਾਡੀ ਨੌਜਵਾਨ ਪੀੜ੍ਹੀ ਸਹੀ ਰਸਤੇ ਚੱਲ ਸਕੇਗੀ | ਗਗਨਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਜਾਵੇ ਤਾਂ ਜੋ ਪੰਜਾਬ ਪੂਰੀ ਤਰ੍ਹਾਂ ਖ਼ੁਸ਼ਹਾਲ ਬਣ ਸਕੇ |