02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਇਤਿਹਾਸਕ ਬਾਰਾਂਦਰੀ ਦੀ ਸੰਭਾਲ ਲਈ ਸਰਕਾਰ ਜ਼ਰੂਰੀ ਕਦਮ ਚੁੱਕੇ-ਬਾਪੂ ਤਰਸੇਮ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 04-05-2026
ਦੀਨਾਨਗਰ, 3 ਮਈ (ਸ਼ਾਮ ਸਿੰਘ ਘੁੰਮਣ)-ਦੀਨਾਨਗਰ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਰਾਜਭਾਗ ਨਾਲ ਜੁੜੀ ਇਤਿਹਾਸਕ ਬਾਰਾਂਦਰੀ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਭੰਨਤੋੜ ਦੀ ਘਟਨਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸਰਪ੍ਰਸਤ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਖ਼ਾਲਸਾ ਅੱਜ ਦੀਨਾਨਗਰ ਵਿਖੇ ਇਤਿਹਾਸਕ ਬਾਰਾਂਦਰੀ ਵਿਖੇ ਪੁੱਜੇ | ਜਿੱਥੇ ਉਨ੍ਹਾਂ ਇਤਿਹਾਸਕ ਯਾਦਗਾਰ ਦੀ ਹਾਲਤ ਉੱਪਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਪੰਜਾਬ ਸਰਕਾਰ ਕੋਲੋਂ ਇਸ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ | ਬਾਪੂ ਤਰਸੇਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੌਜੂਦਾਅਤੇ ਪਿਛਲੀਆਂ ਸਰਕਾਰਾਂ ਆਪਣੀਆਂ ਇਤਿਹਾਸਕ ਯਾਦਗਾਰਾਂ ਨੂੰ ਸੰਭਾਲਣ ਵਿਚ ਬੁਰੀ ਤਰ੍ਹਾਂ ਨਕਾਮ ਰਹੀਆਂ ਹਨ | ਸਰਕਾਰਾਂ ਦੀ ਨਾਲਾਇਕੀ ਕਾਰਨ ਭੂ ਮਾਫ਼ੀਆ ਇਨ੍ਹਾਂ ਇਤਿਹਾਸਕ ਇਮਾਰਤਾਂ ਦਾ ਖੁਰਾ ਖੋਜ ਮਿਟਾਉਣ 'ਤੇ ਤੁਲਿਆ ਹੈ | ਇਸੇ ਕਾਰਨ ਅੱਜ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਦੀ ਇਹ ਅਹਿਮ ਨਿਸ਼ਾਨੀ ਬੇਹੱਦ ਤਰਸਯੋਗ ਹਾਲਤ ਵਿਚ ਹੈ ਤੇ ਜਿਹੋ ਜਿਹੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ, ਉਸ ਅਨੁਸਾਰ ਜੇਕਰ ਜਲਦੀ ਹੀ ਸਰਕਾਰ ਵਲੋਂ ਇਸ ਦੀ ਸਾਂਭ ਸੰਭਾਲ ਲਈ ਕਦਮ ਨਾ ਚੁੱਕੇ ਗਏ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਿੱਖ ਰਾਜ ਦੀ ਇਹ ਅਹਿਮ ਨਿਸ਼ਾਨੀ ਵੀ ਖ਼ਤਮ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਸਾਡੇ ਲਈ ਆਪਣੇ ਇਤਿਹਾਸ ਤੇ ਨਿਸ਼ਾਨੀਆਂ ਨੂੰ ਬਚਾ ਕੇ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਪੇ੍ਰਰਨਾ ਲੈ ਕੇ ਅੱਗੇ ਵੱਧ ਸਕਣ ਤੇ ਸਮਝ ਸਕਣ ਕੇ ਸਾਡੇ ਬਜ਼ੁਰਗ ਕਿਸ ਤਰ੍ਹਾਂ ਦਾ ਮਿਸਾਲੀ ਰਾਜ ਕਾਇਮ ਕਰਕੇ ਗਏ ਹਨ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ, ਅਮਨਦੀਪ ਸਿੰਘ, ਮਨਵਿੰਦਰ ਸਿੰਘ, ਬਲਜਿੰਦਰ ਸਿੰਘ, ਅਜੀਤ ਸਿੰਘ, ਸੁਖਦੇਵ ਸ਼ਰਮਾ ਅਤੇ ਮਨਦੀਪ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸੰਬੰਧੀ ਰੀਵਿਊ ਮੀਟਿੰਗ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਉੱਪਰ ਲਗਾਈ ਐਨ.ਐਸ.ਏ. ਸੰਬੰਧੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਨਿੰਦਣਯੋਗ-ਭਾਈ ਜੁਗਰਾਜ ਸਿੰਘ
Ad Position 24