05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਾਨ ਸਰਕਾਰ ਨੇ 4 ਸਾਲ ਦੇ ਰਾਜ ਦੌਰਾਨ ਸਾਰੇ ਵਾਅਦੇ ਕੀਤੇ ਪੂਰੇ- ਹਲਕਾ ਇੰਚਾਰਜ ਪੰਨੂੰ

Ad Position 21
No active advertisement
ਅਜੀਤ ਡੈਸਕ 05-05-2026
ਬਟਾਲਾ, 4 ਮਈ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਭਾਗੋਵਾਲ ਵਿਖੇ ਮਾਨ ਸਰਕਾਰ ਵਲੋਂ 4 ਸਾਲਾਂ ਦੌਰਾਨ ਜਨਤਾ ਦੇ ਹਰ ਵਰਗ ਦਾ ਜੀਵਨ ਬਿਹਤਰ ਬਣਾਉਣ ਲਈ ਚੁੱਕੇ ਕਦਮਾਂ ਬਾਰੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਪੰਚ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ ਤੇ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਾਲਾਘਾ ਕੀਤੀ | ਮੀਟਿੰਗ ਦੌਰਾਨ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਵੀ ਗਈਆਂ ਅਤੇ ਉਨ੍ਹਾਂ 'ਚੋਂ ਕੁਝ ਦਾ ਮੌਕੇ 'ਤੇ ਹੱਲ ਵੀ ਕੀਤਾ ਗਿਆ | ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਜੋ ਆਮ ਆਦਮੀ ਪਾਰਟੀ ਵਲੋਂ ਗਾਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰ ਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਸੂਬਾ ਵਾਸੀਆਂ ਦੇ ਦਿਲ ਜਿੱਤੇ ਹਨ, ਜਿਸ ਕਰਕੇ ਪੰਜਾਬ ਦੇ ਲੋਕ ਮੁੜ 2027 ਵਿਚ ਆਪ ਸਰਕਾਰ ਲਿਆਉਣਗੇ | ਇਸ ਮੌਕੇ ਗੁਰਦੀਪ ਸਿੰਘ, ਦਿਲਬਾਗ ਸਿੰਘ, ਰੁਪਿੰਦਰ ਸਿੰਘ, ਰਮੇਸ਼ ਕੁਮਾਰ, ਸੁਲਖਾ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਧਰਮ ਸਿੰਘ, ਗੁੱਡੀ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਬੇਰਿੰਗ ਕਾਲਜ ਬਟਾਲਾ ਦੀ ਬੀ.ਐੱਸ.ਸੀ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 'ਨਵੀਆਂ ਕਲਮਾਂ ਨਵੀਂ ਉਡਾਣ' ਪ੍ਰੋਜੈਕਟ ਤਹਿਤ ਡਾ. ਆਸ਼ਟ ਸਨਮਾਨਿਤ
Ad Position 24