ਕੋਟਲੀ ਸੂਰਤ ਮੱਲ੍ਹੀ, 4 ਮਈ (ਕੁਲਦੀਪ ਸਿੰਘ ਨਾਗਰਾ)-ਅੱਡਾ ਕੋਟਲੀ ਸੂਰਤ ਮੱਲ੍ਹੀ ਤੋਂ ਸ਼ਬਜੀ ਦੀ ਦੁਕਾਨ ਦੇ ਬਾਹਰੋ ਚਿੱਟੇ ਦਿਨ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ | ਲਖਵਿੰਦਰ ਸਿੰਘ ਗੋਲਡੀ ਪੁੱਤਰ ਹਰਭਜਨ ਸਿੰਘ ਪਿੰਡ ਕੋਟਲੀ ਸੂਰਤ ਮੱਲ੍ਹੀ ਨੇ ਦੱਸਿਆ ਕਿ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ06-ਏਪੀ-6539 'ਤੇ ਅੱਡਾ ਕੋਟਲੀ ਸੂਰਤ ਮੱਲ੍ਹੀ ਦੀ ਇਕ ਮਸ਼ਹੂਰ ਦੁਕਾਨ ਤੋਂ ਸ਼ਬਜੀ ਖਰੀਦਣ ਲਈ ਆਇਆ ਤਾਂ ਉਹ ਆਪਣੇ ਮੋਟਰਸਾਈਕਲ ਨੂੰ ਤਾਲਾ ਲਗਾ ਕੇ ਸਬਜ਼ੀ ਖਰੀਦਣ ਲੱਗ ਪਿਆ ਤੇ ਜਦੋਂ ਉਸ ਨੇ ਸਬਜ਼ੀ ਖਰੀਦ ਕੇ ਮੋਟਰਸਾਈਕਲ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਉਥੋਂ ਗਾਇਬ ਸੀ ਤੇ ਉਸ ਦੇ ਮੋਟਰਸਾਈਕਲ ਨੂੰ ਚੋਰੀ ਕਰਨ ਦੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ, ਜਿਸ ਸਬੰਧੀ ਉਸ ਨੇ ਤੁਰੰਤ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਿਸ ਨੂੰ ਸੂਚਿਤ ਕੀਤਾ ਹੈ, ਪਰ ਪੁਲਿਸ ਨੇ ਅਜੇ ਤੱਕ ਮੌਕਾ ਤੱਕ ਨਹੀਂ ਦੇਖਿਆ ਤੇ ਨਾ ਹੀ ਕੋਈ ਕਾਰਵਾਈ ਕੀਤੀ ਹੈ | ਉਸ ਨੇ ਐਸ.ਐਸ.ਪੀ. ਬਟਾਲਾ ਕੋਲੋ ਮੰਗ ਕੀਤੀ ਹੈ ਕਿ ਉਸ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਨੂੰ ਕਾਬੂ ਕਰਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ |