05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਬੇਅਦਬੀਆਂ ਕਾਨੂੰਨ ਦੇ ਸ਼ੁਕਰਾਨੇ ਵਜੋਂ ਗ੍ਰਾਮ ਪੰਚਾਇਤ ਕਲੀਚਪੁਰ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 05-05-2026
ਦੀਨਾਨਗਰ, 4 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸਖਤ ਕਾਨੂੰਨ ਬਣਾਏ ਜਾਣ ਦੇ ਸ਼ੁਕਰਾਨੇ ਵਜੋਂ ਗ੍ਰਾਮ ਪੰਚਾਇਤ ਕਲੀਚਪੁਰ ਵਲੋਂ ਸਰਪੰਚ ਕੁਲਵੰਤ ਸਿੰਘ ਦੇ ਪ੍ਰਬੰਧਾਂ ਹੇਠ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਪੰਚ ਕੁਲਵੰਤ ਸਿੰਘ ਕਲੀਚਪੁਰ ਨੇ ਕਿਹਾ ਕਿ ਸਿੱਖ ਕੌਮ ਇਨ੍ਹਾਂ ਬੇਅਦਬੀਆਂ ਖ਼ਿਲਾਫ਼ ਪਿਛਲੇ ਲੰਬੇ ਸਮੇਂ ਤੋਂ ਸਖਤ ਕਾਨੂੰਨ ਦੀ ਮੰਗ ਕਰ ਰਹੀ ਸੀ | ਪਰ ਕਦੇ ਵੀ ਕਿਸੇ ਹੋਰ ਸਰਕਾਰ ਨੇ ਸਿੱਖਾਂ ਦੇ ਇਸ ਜ਼ਰੂਰੀ ਮਸਲੇ ਵੱਲ ਧਿਆਨ ਨਹੀਂ ਦਿੱਤਾ ਸੀ | ਹੁਣ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੜੀ ਸੂਝਬੂਝ ਨਾਲ ਇਤਿਹਾਸਿਕ ਕੰਮ ਕਰ ਦਿਖਾਇਆ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਰੱਖਣ ਵਾਲੀਆਂ ਸੰਗਤਾਂ ਦੇ ਹਿਰਦੇ ਸ਼ਾਂਤ ਕੀਤੇ ਹਨ | ਜਿਸ ਸਦਕਾ ਅੱਜ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਨੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਹਨ | ਇਸ ਮੌਕੇ ਮੈਂਬਰ ਪੰਚਾਇਤ ਅਨਵਰ ਮਸੀਹ, ਦਰਸ਼ਨ ਲਾਲ, ਪਵਨ ਕੁਮਾਰ, ਸੁਭਾਸ਼ ਅਤੇ ਬੋਧ ਰਾਜ ਦੇ ਇਲਾਵਾ 'ਆਪ' ਦੇ ਬਲਾਕ ਪ੍ਰਧਾਨ ਮਨਿੰਦਰ ਸਿੰਘ ਗੋਰਾ ਕੱਤੋਵਾਲ, ਬਲਾਕ ਸੰਮਤੀ ਮੈਂਬਰ ਰੁਪਿੰਦਰ ਕੌਰ ਕੱਤੋਵਾਲ, ਅਜੇਪਾਲ, ਹਰਗੁਨਚੇਤ ਸਿੰਘ, ਜਸਪਾਲ ਸਿੰਘ ਅਤੇ ਕੇਵਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਕੁਲਦੀਪ ਸਿੰਘ ਕਾਹਲੋਂ ਵਲੋਂ ਲੱਡੂ ਵੰਡ ਕੇ ਵਰਕਰਾਂ ਨਾਲ ਕੀਤੀ ਖੁਸ਼ੀ ਸਾਂਝੀ ਅਗਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਮਨਾਇਆ
Ad Position 24