06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਨੂੰ ਐੱਸ.ਸੀ. ਵਿੰਗ ਪੰਜਾਬ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 05-05-2026
ਬਟਾਲਾ, 4 ਮਈ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਨੂੰ ਐੱਸ.ਸੀ. ਵਿੰਗ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ | ਸ਼ਾਹਬਾਦ ਆਪਣੇ ਸਾਥੀਆਂ ਸਮੇਤ ਲੱਕੀ ਪੱਖੋਂ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਨੇ ਪੰਜਾਬ ਪ੍ਰਧਾਨ ਬਣਨ 'ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸ਼ੁਭ ਇੱਛਾਵਾਂ ਭੇਟ ਕੀਤੀਆਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ਼ਾਹਬਾਦ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਦਾ ਪਿਛੋਕੜ ਸਿਆਸਤ ਨਾਲ ਹੀ ਜੁੜਿਆ ਹੈ, ਜਿੱਥੇ ਉਨ੍ਹਾਂ ਦੇ ਦਾਦਾ 2 ਵਾਰ ਵਿਧਾਇਕ ਰਹੇ, ਉੱਥੇ ਉਨ੍ਹਾਂ ਦੇ ਪਿਤਾ ਵਲੋਂ ਵੀ 2 ਵਾਰ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਗਈਆਂ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੱਕੀ ਪੱਖੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ਉਨ੍ਹਾਂ ਕਿਹਾ ਕਿ ਪਾਰਟੀ ਨੇ ਨੌਜਵਾਨ ਆਗੂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਐੱਸ.ਸੀ. ਵਰਗ ਦਾ ਵੱਡਾ ਮਾਣ ਸਤਿਕਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪਾਰਟੀ ਲਈ ਮਿਹਨਤ ਕਰਨ ਵਾਲੇ ਤੇ ਪੜੇ੍ਹ-ਲਿਖੇ ਨੌਜਵਾਨਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਮਾਣ-ਸਤਿਕਾਰ ਦਿੱਤਾ | ਉਨ੍ਹਾਂ ਕਿਹਾ ਕਿ ਲੱਕੀ ਪੱਖੋਂ ਦੇ ਪੰਜਾਬ ਪ੍ਰਧਾਨ ਬਣਨ ਨਾਲ ਪੂਰੇ ਪੰਜਾਬ 'ਚ ਐੱਸ.ਸੀ. ਭਾਈਚਾਰੇ ਨੂੰ ਵੱਡਾ ਬਲ ਮਿਲਿਆ ਹੈ ਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਵਲੋਂ ਪੂਰੇ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਜਾ ਕੇ ਐੱਸ.ਸੀ. ਭਾਈਚਾਰੇ ਨੂੰ ਕਾਂਗਰਸ ਪਾਰਟੀ ਨਾਲ ਜੋੜ ਕੇ ਪਾਰਟੀ ਨੂੰ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਲਈ ਐੱਸ.ਸੀ. ਵਰਗ ਆਪਣਾ ਵੱਡਾ ਯੋਗਦਾਨ ਪਾਵੇਗਾ | ਇਸ ਮੌਕੇ ਸ਼ੁਭਪ੍ਰੀਤ ਸਿੰਘ ਕਾਹਲੋਂ, ਸਿਮਰਨਜੀਤ ਸਿੰਘ ਲਵਪ੍ਰੀਤ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟ੍ਰੇਨਿੰਗਾਂ ਦੇ ਨਾਂਅ 'ਤੇ ਸਕੂਲ ਬੰਦ ਕਰਨ ਦੀ ਤਿਆਰੀ ਅਗਲੀ ਖ਼ਬਰ ਪੁਲ ਗਾਜੀਕੋਟ ਤੋਂ ਨਹਿਰ ਕੰਢੇ ਜਾਣ ਵਾਲਾ 4 ਕਿੱਲੋਮੀਟਰ ਕੱਚਾ ਰਸਤਾ ਕਿਸਾਨਾਂ ਲਈ ਬਣਿਆ ਸਿਰਦਰਦੀ
Ad Position 24