ਬਟਾਲਾ, 4 ਮਈ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦਫ਼ਤਰ ਬਟਾਲਾ ਵਿਖੇ ਲੱਡੂ ਵੰਡ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਤੇ ਵਰਕਰਾਂ ਵਲੋਂ ਖੁਸ਼ੀ ਮਨਾਈ ਗਈ | ਹਾਲੀਆ ਚੋਣ ਨਤੀਜਿਆਂ ਨੂੰ ਲੈ ਕੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਬਟਾਲਾ ਤੋਂ ਹੀਰਾ ਵਾਲੀਆ ਸੈਂਕੜੇ ਸਾਥੀਆਂ ਦੇ ਨਾਲ ਜਸ਼ਨ ਮਨਾਉਂਦੇ ਹੋਏ ਗਾਂਧੀ ਚੌਂਕ 'ਚ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਪਟਾਕੇ ਚਲਾ ਕੇ ਜਸ਼ਨ ਮਨਾਇਆ ਗਿਆ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਪੱਛਮੀ ਬੰਗਾਲ ਸਮੇਤ ਹੋਰ ਸੂਬਿਆਂ ਦੇ ਆਏ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਾਰਟੀ ਨੇ ਵੱਡੀ ਜਿੱਤ ਦਰਜ ਕਰਕੇ ਆਪਣੀ ਸਥਿਤੀ ਹੋਰ ਮਜ਼ਬੂਤ ਕੀਤੀ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ 'ਚ ਮਿਲੇ ਸ਼ਾਨਦਾਰ ਪ੍ਰਦਰਸ਼ਨ ਨਾਲ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ | ਇਸ ਮੌਕੇ ਸ: ਰਵੀਕਰਨ ਸਿੰਘ ਕਾਹਲੋਂ ਨੇ ਵੀ ਕਿਹਾ ਕਿ ਟੀ.ਐੱਮ.ਸੀ. ਦੀ ਸਥਿਤੀ ਇਸ ਵਾਰ ਕਾਫ਼ੀ ਕਮਜ਼ੋਰ ਨਜ਼ਰ ਆ ਰਹੀ ਹੈ ਤੇ ਲੋਕਾਂ ਨੇ ਉਨ੍ਹਾਂ ਦੀਆਂ ਨੀਤੀਆਂ ਨੂੰ ਨਕਾਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਦੱਖਣੀ ਭਾਰਤ ਵਿਚ ਵੀ ਬੀ.ਜੇ.ਪੀ. ਨੇ ਆਪਣੀ ਮਜ਼ਬੂਤ ਹਾਜ਼ਰੀ ਦਰਸਾਈ ਹੈ ਤੇ ਕਈ ਥਾਵਾਂ 'ਤੇ ਵਧੀਆ ਪ੍ਰਦਰਸ਼ਨ ਕੀਤਾ ਹੈ | ਹੀਰਾ ਵਾਲੀਆ ਨੇ ਭਰੋਸਾ ਜਿਤਾਉਂਦਿਆਂ ਕਿਹਾ ਕਿ 2027 ਵਿਚ ਪੰਜਾਬ ਵਿਚ ਵੀ ਬੀ.ਜੇ.ਪੀ. ਦੀ ਸਰਕਾਰ ਬਣੇਗੀ | ਅੰਤ ਵਿਚ ਉਨ੍ਹਾਂ ਕਿਹਾ ਕਿ ਇਹ ਨਤੀਜੇ ਦੇਸ਼ ਵਿਚ ਬਦਲਦੇ ਰਾਜਨੀਤਿਕ ਮਾਹੌਲ ਦੀ ਪਛਾਣ ਹਨ ਅਤੇ ਪਾਰਟੀ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਲਕਸ਼ ਹਾਸਲ ਕਰੇਗੀ | ਉਨ੍ਹਾਂ ਦੱਸਿਆ ਕਿ ਪਾਰਟੀ ਜਨਤਾ ਦੀਆਂ ਉਮੀਦਾਂ