06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 05-05-2026
ਨੌਸ਼ਹਿਰਾ ਮੱਝਾ ਸਿੰਘ/ਨਿੱਕੇ ਘੁੰਮਣ, 4 ਮਈ (ਰਵੀ ਭਗਤ, ਸਤਬੀਰ ਸਿੰਘ ਘੁੰਮਣ)-ਪਿੰਡ ਕਲੇਰ ਕਲਾਂ ਵਿਖੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਜਿੰਦਰ ਸਿੰਘ ਕਲਸੀ, ਬੀ.ਡੀ.ਪੀ.ਓ. ਬਟਾਲਾ ਬਲਜੀਤ ਸਿੰਘ, ਐਕਸੀਅਨ ਪੰਚਾਇਤੀ ਰਾਜ ਸਕਾਂਤ, ਗੁਰਦੇਵ ਸਿੰਘ ਕਲੇਰ ਕਲਾਂ, ਬਲਾਕ ਪ੍ਰਧਾਨ ਡਾ. ਰਵਿੰਦਰ ਸਿੰਘ ਅਤੇ ਪਿੰਡ ਵਾਸੀ ਮੌਜ਼ੂਦ ਸਨ | ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿਸ ਤਹਿਤ ਅੱਜ ਬਟਾਲਾ ਹਲਕੇ ਦੇ ਪਿੰਡ ਕਲੇਰ ਕਲਾਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਉਸਾਰਿਆ ਗਿਆ ਹੈ, ਜਿਸ ਵਿਚ ਫੁੱਟਬਾਲ ਦੀ ਗਰਾਉਂ, ਵਾਲੀਬਾਲ, ਕਿ੍ਕਟ ਮੈਦਾਨ ਅਤੇ ਐਥਲੈਟਿਕਸ ਦਾ ਟਰੈਕ ਸ਼ਾਮਿਲ ਹੈ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ 'ਚ ਕਰੀਬ 40 ਖੇਡ ਮੈਦਾਨ ਨੌਜਵਾਨਾਂ ਲਈ ਤਿਆਰ ਕੀਤੇ ਜਾਣਗੇ ਤਾਂ ਜੋ ਨੌਜਵਾਨ ਬੁਰਾਈਆਂ ਨੂੰ ਤਿਆਗ ਕੇ ਖੇਡਾਂ ਵਾਲੇ ਪਾਸੇ ਅੱਗੇ ਆਉਣ | ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਨਵੇਂ ਵਿਕਾਸ ਦੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ | ਇਸ ਮੌਕੇ ਦਲਬੀਰ ਸਿੰਘ ਪੰਚਾਇਤ ਸਕੱਤਰ, ਹਜੂਰਾ ਸਿੰਘ ਕਲੇਰ, ਹੈਪੀ ਸੁਚੇਤਗੜ੍ਹ, ਸੁਖਵਿੰਦਰ ਸਿੰਘ ਕਲੇਰ ਖੁਰਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇੱਕ ਕਾਬੂ ਅਗਲੀ ਖ਼ਬਰ ਪਿੰਡ ਠੀਕਰੀਵਾਲ ਗੁਰਾਇਆ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ <br/>
Ad Position 24