06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 05-05-2026
ਪਠਾਨਕੋਟ, 4 ਮਈ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4.90 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਏ.ਐਸ.ਆਈ. ਪਰਮਜੀਤ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਸਰਨਾ ਤੋਂ ਮਲਕਪੁਰ ਵੱਲ ਨੂੰ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੂੰ ਇਕ ਵਿਅਕਤੀ ਮਲਕਪੁਰ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਉਸ ਨੇ ਆਪਣੀ ਜੇਬ 'ਚੋਂ ਇਕ ਮੋਮੀ ਲਿਫ਼ਾਫ਼ਾ ਸੜਕ 'ਤੇ ਸੁੱਟ ਦਿੱਤਾ | ਪੁਲਿਸ ਵਲੋਂ ਜਦੋਂ ਉਸ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 4.90 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ | ਜਿਸ ਦੀ ਪਹਿਚਾਣ ਵਿਜੇ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਸਰਨਾ ਘਰਾਟ ਪਠਾਨਕੋਟ ਦੇ ਰੂਪ ਵਿਚ ਹੋਈ ਹੈ | ਜਿਸ ਦੇ ਖ਼ਿਲਾਫ਼ ਥਾਣਾ ਸਦਰ ਪਠਾਨਕੋਟ ਵਿਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕਿ੍ਕਟ ਟੂਰਨਾਮੈਂਟ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ ਅਗਲੀ ਖ਼ਬਰ ਬ੍ਰਹਮ ਗਿਆਨ ਦੀ ਸਾਧਨਾ ਨਾਲ ਹੀ ਅਸਲੀ ਸ਼ਾਂਤੀ ਸੰਭਵ ਹੈ-ਸਵਾਮੀ ਹਰੀਸ਼ਾਨੰਦ
Ad Position 24