06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਿ੍ਕਟ ਟੂਰਨਾਮੈਂਟ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ

Ad Position 21
No active advertisement
ਅਜੀਤ ਡੈਸਕ 05-05-2026
ਨਰੋਟ ਜੈਮਲ ਸਿੰਘ, 4 ਮਈ (ਸ਼ਸ਼ੀ ਕੁਮਾਰ)-ਪਿੰਡ ਬਹਾਦਰਪੁਰ ਵਿਖੇ ਵਿਵੇਕ ਕੁਮਾਰ ਦੀ ਅਗਵਾਈ ਹੇਠ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਆਸ-ਪਾਸ ਦੇ ਪਿੰਡਾਂ ਦੀਆਂ ਟੀਮਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਟੂਰਨਾਮੈਂਟ ਵਿਚ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਤੇ ਪ੍ਰਬੰਧਕ ਕਮੇਟੀ ਦੀ ਹੌਂਸਲਾ ਅਫਜ਼ਾਈ ਕੀਤੀ | ਇਸ ਮੌਕੇ ਪ੍ਰਬੰਧਕ ਵਿਵੇਕ ਕੁਮਾਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨਾ ਤੇ ਉਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਦਿਲਚਸਪੀ ਵਧਾਉਣਾ ਹੈ | ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੱਧ ਤੋਂ ਵੱਧ ਦਿਲਚਸਪੀ ਲੈਣ ਤਾਂ ਜੋ ਮਾਨਸਿਕ ਤੇ ਸਰੀਰਕ ਸੰਤੁਲਨ ਨੂੰ ਕਾਇਮ ਰੱਖਿਆ ਜਾ ਸਕੇ | ਇਸ ਮੌਕੇ ਕਿ੍ਕਟ ਟੂਰਨਾਮੈਂਟ ਦੇ ਪ੍ਰਬੰਧਕ ਵਿਵੇਕ ਕੁਮਾਰ ਤੇ ਉਨ੍ਹਾਂ ਦੇ ਸਾਥੀਆਂ ਨੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਲੋਂ ਟੂਰਨਾਮੈਂਟ 'ਚ ਆਉਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਹਿਤ ਕਲਸ਼ ਪਰਿਵਾਰ ਪਟਿਆਲਾ ਦੀ ਮਹੀਨਾਵਾਰ ਗੋਸ਼ਟੀ 'ਚ ਰਚਨਾਵਾਂ ਦੇ ਰੰਗ ਬਿਖਰੇ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ
Ad Position 24