13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਦੇ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ 9 ਮਈ ਨੂੰ ਧੂਰੀ 'ਚ ਵਿਸ਼ਾਲ ਰੋਸ ਮਾਰਚ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 06-05-2026
ਬਟਾਲਾ, 5 ਮਈ (ਸਤਿੰਦਰ ਸਿੰਘ)-ਪੰਜਾਬ ਸਟੇਟ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਪੰਜਾਬ-1967 ਵਲੋਂ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਨਾਂਅ ਇਕ ਅਹਿਮ ਨੋਟਿਸ ਜਾਰੀ ਕੀਤਾ ਗਿਆ ਹੈ | ਯੂਨੀਅਨ ਨੇ ਸਰਕਾਰ ਦੇ ਨਾਕਾਰਾਤਮਕ ਰਵੱਈਏ ਅਤੇ ਲੰਬਿਤ ਪਈਆਂ ਮੰਗਾਂ ਦੇ ਵਿਰੋਧ ਵਿਚ 9 ਮਈ ਨੂੰ ਮੁੱਖ ਮੰਤਰੀ ਦੇ ਚੋਣ ਖੇਤਰ ਧੂਰੀ ਵਿਖੇ ਇਕ ਭਾਰੀ ਰੋਸ ਮੁਜ਼ਾਹਰਾ ਅਤੇ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ | ਯੂਨੀਅਨ ਦੇ ਆਗੂਆਂ ਨੇ ਬੜੇ ਅਫ਼ਸੋਸ ਨਾਲ ਦੱਸਿਆ ਕਿ ਆਜ਼ਾਦੀ ਤੋਂ ਪਹਿਲਾਂ ਦੇ ਚੱਲ ਰਹੇ ਇਨ੍ਹਾਂ ਏਡਿਡ ਸਕੂਲਾਂ ਨੂੰ ਸਾਲ 1967 ਵਿਚ ਦਿੱਲੀ ਪੈਟਰਨ 'ਤੇ ਗ੍ਰਾਂਟ-ਇਨ-ਏਡ ਸਕੀਮ ਅਧੀਨ ਲਿਆਂਦਾ ਗਿਆ ਸੀ | ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਏਡਿਡ ਸਟਾਫ਼ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾਣਗੀਆਂ, ਪਰ ਅੱਜ ਸਥਿਤੀ ਇਹ ਹੈ ਕਿ ਕਈ ਜ਼ਿਲਿ੍ਹਆਂ ਵਿਚ ਪਿਛਲੇ 11 ਮਹੀਨਿਆਂ ਤੋਂ ਤਨਖਾਹ ਦੀ ਗ੍ਰਾਂਟ ਜਾਰੀ ਨਹੀਂ ਹੋਈ | ਪੂਰੇ ਪੰਜਾਬ ਵਿਚ ਜਨਵਰੀ ਤੋਂ ਮਾਰਚ 2026 ਤੱਕ ਦੀ ਗ੍ਰਾਂਟ ਬਕਾਇਆ ਪਈ ਹੈ, ਜਿਸ ਕਾਰਨ ਕਰਮਚਾਰੀਆਂ ਦੇ ਘਰਾਂ ਵਿਚ ਚੁੱਲ੍ਹੇ ਬਲਣੇ ਵੀ ਮੁਸ਼ਕਿਲ ਹੋ ਗਏ ਹਨ | ਉਨਾ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਅਨੁਸਾਰ ਏਡਿਡ ਸਟਾਫ਼ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ 9 ਅਪ੍ਰੈਲ 2026 ਨੂੰ ਭੇਜੇ ਗਏ 'ਖ਼ੂਨ ਨਾਲ ਲਿਖੇ ਮੰਗ ਪੱਤਰ' ਉੱਤੇ ਕੋਈ ਵੀ ਕਾਰਵਾਈ ਨਾ ਹੋਣਾ ਬੇਹੱਦ ਨਿਰਾਸ਼ਾਜਨਕ ਹੈ | ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਵਿਚ ਵੀ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਵਿਭਾਗੀ ਪੱਧਰ 'ਤੇ ਹੋ ਰਹੀ ਦੇਰੀ ਵਿਰੁੱਧ ਸਖ਼ਤ ਰੋਸ ਦਾ ਹੀ ਨਤੀਜਾ ਇਸ ਵਿਸ਼ਾਲ ਰੋਸ਼ ਪ੍ਰਦਰਸਨ ਦੇ ਰੂਪ ਵਿਚ ਸਾਹਮਣੇ ਆ ਰਿਹਾ ਹੈ | ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸ: ਪਰਮਜੀਤ ਸਿੰਘ ਨੇ ਕਿਹਾ ਕਿ ਜੇਕਰ 9 ਮਈ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਦੀਆਂ ਗ੍ਰਾਂਟਾਂ ਜਾਰੀ ਨਾ ਕੀਤੀਆਂ ਅਤੇ ਕੋਈ ਸਾਰਥਕ ਹੱਲ ਨਾ ਕੱਢਿਆ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਮਹਿਲਾ ਸਟਾਫ਼ ਅਤੇ ਸੇਵਾਮੁਕਤ ਕਰਮਚਾਰੀ ਧੂਰੀ ਦੀਆਂ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਜੈਂਤੀਪੁਰ ਨੇ ਨਗਰ ਨਿਗਮ ਚੋਣਾਂ ਦਾ ਵਜਾਇਆ ਬਿਗਲ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਪਿੰਡ ਠੇਠਰਕੇ ਵਿਖੇ ਮੈਡੀਕਲ ਕਲੀਨਿਕ 'ਤੇ ਗੋਲੀ ਚੱਲੀ
Ad Position 24