13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਮਨਦੀਪ ਜੈਂਤੀਪੁਰ ਨੇ ਨਗਰ ਨਿਗਮ ਚੋਣਾਂ ਦਾ ਵਜਾਇਆ ਬਿਗਲ

Ad Position 21
No active advertisement
ਅਜੀਤ ਡੈਸਕ 06-05-2026
ਬਟਾਲਾ, 5 ਮਈ (ਸਤਿੰਦਰ ਸਿੰਘ)-ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਨੂੰ ਹੁਣ ਤੇਜ਼ ਕਰ ਦਿੱਤਾ ਗਿਆ ਹੈ | ਇਸ ਸਬੰਧੀ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਵਾਰਡ ਨੰਬਰ 1 'ਚ ਇਕ ਮਹੱਤਵਪੂਰਨ ਤੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਤੇ ਸ਼ਹਿਰ ਦੇ ਵਿਕਾਸ ਲਈ ਪਾਰਟੀ ਦੀ ਵਚਨਬੱਧਤਾ ਸਪੱਸ਼ਟ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਬੂਥ ਪੱਧਰ ਤੋਂ ਲੈ ਕੇ ਸ਼ਹਿਰੀ ਪੱਧਰ ਤੱਕ ਮਜ਼ਬੂਤ ਟੀਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਚੋਣਾਂ ਵਿਚ ਵਧੀਆ ਨਤੀਜੇ ਪ੍ਰਾਪਤ ਕੀਤੇ ਜਾ ਸਕਣ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਮਕਸਦ ਬਟਾਲਾ ਸ਼ਹਿਰ 'ਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ, ਸਫ਼ਾਈ ਪ੍ਰਣਾਲੀ ਨੂੰ ਸੁਧਾਰਨਾ, ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਯਕੀਨੀ ਬਣਾਉਣਾ ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਹੈ | ਅਮਨਦੀਪ ਜੈਂਤੀਪੁਰ ਨੇ ਵਿਸ਼ਵਾਸ ਜਿਤਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਚੋਣ ਮੈਦਾਨ 'ਚ ਉਤਰੇਗੀ ਤੇ ਨਗਰ ਨਿਗਮ ਚੋਣਾਂ ਵਿਚ ਵੱਡੀ ਜਿੱਤ ਦਰਜ ਕਰੇਗੀ | ਬਟਾਲਾ ਵਿਚ ਇਕ ਵਾਰ ਫਿਰ ਕਾਂਗਰਸ ਦਾ ਮੇਅਰ ਬਣਾਇਆ ਜਾਵੇਗਾ | ਮੀਟਿੰਗ ਦੌਰਾਨ ਵਰਕਰਾਂ 'ਚ ਖਾਸਾ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪੂਰੀ ਤਾਕਤ ਨਾਲ ਚੋਣ ਪ੍ਰਚਾਰ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਕੌਂਸਲਰ ਬਾਵਾ ਸਿੰਘ, ਗੁਰਮਿੰਦਰ ਸਿੰਘ, ਰਜਵੰਤ ਸਿੰਘ ਸ਼ੇਰਾ, ਕਵਲਜੀਤ ਸਿੰਘ, ਤੀਰਥ ਰਾਮ, ਰਜਿੰਦਰ ਪ੍ਰਸ਼ਾਦ, ਕਸਤੂਰੀ ਲਾਲ ਕੌਂਸਲਰ, ਜਗੀਰ ਖੋਖਰ ਕੌਂਸਲਰ, ਪ੍ਰਭਜੀਤ ਸਿੰਘ ਬਾਜਵਾ, ਸਰਦੂਲ ਸਿੰਘ ਕੌਂਸਲਰ, ਰਿੰਕੂ ਮੈਡੀਕਲ ਸਟੋਰ, ਰਤਨ ਸਿੰਘ, ਸੁਖਦੇਵ ਸਿੰਘ ਕੌਂਸਲਰ, ਐਡਵੋਕੇਟ ਚੰਦਨ ਚੰਦਾਂ, ਬਲਬੀਰ ਕਲਸੀ, ਸੋਨੂੰ ਵਾਹਲਾ, ਰੂਬਲ, ਸੋਨੂੰ ਭਗਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ-ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ <br/> ਅਗਲੀ ਖ਼ਬਰ ਪੰਜਾਬ ਦੇ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ 9 ਮਈ ਨੂੰ ਧੂਰੀ 'ਚ ਵਿਸ਼ਾਲ ਰੋਸ ਮਾਰਚ ਦਾ ਐਲਾਨ...
Ad Position 24