13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ-ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ <br/>

Ad Position 21
No active advertisement
ਅਜੀਤ ਡੈਸਕ 06-05-2026
ਬਟਾਲਾ, 5 ਮਈ (ਸਤਿੰਦਰ ਸਿੰਘ)-ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਦੇ ਹਿੱਤਾਂ 'ਚ ਇਤਿਹਾਸਿਕ ਫੈਸਲੇ ਲਏ ਹਨ, ਉੱਥੇ ਨਵੀਂ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਸ਼ਾਲਾਘਾਯੋਗ ਕਦਮ ਪੁੱਟੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਕੀਤਾ | ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ 'ਆਪ' ਸਰਕਾਰ ਵਲੋਂ ਕਰੀਬ 3100 ਖੇਡ ਮੈਦਾਨ ਆਧੁਨਿਕ ਤਰੀਕੇ ਨਾਲ ਖੇਡਾਂ ਪ੍ਰਤੀ ਮੁਕੰਮਲ ਸੁਵਿਧਾਵਾਂ ਦੇ ਕੇ ਕਰੋੜਾਂ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਪੰਜਾਬ 'ਚ ਨਸ਼ਿਆਂ ਦੇ ਖਾਤਮੇ ਲਈ ਵੱਡੇ ਕਦਮ ਚੁੱਕੇ ਗਏ ਹਨ ਤੇ ਮਾਵਾਂ ਦੇ ਪੁੱਤ ਬਚਾਉਣ ਲਈ ਵੱਡੇ ਉਪਰਾਲੇ ਜਾਰੀ ਹਨ, ਉਥੇ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਚੰਗੇ ਖੇਡ ਮੈਦਾਨ ਬਣਾ ਕੇ ਲੋਕ ਅਰਪਣ ਕੀਤੇ ਜਾਣਾ ਵੀ ਇਕ ਇਤਿਹਾਸਿਕ ਫੈਸਲਾ ਹੈ | ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਜਿੱਥੇ ਕਰੋੜਾਂ ਦੀ ਲਾਗਤ ਨਾਲ ਵਿਕਾਸ ਕਾਰਜ ਤੇ ਆਧੁਨਿਕ ਤਰੀਕੇ ਨਾਲ ਗਾਰੰਟੀ ਵਾਲੀਆਂ ਸੜਕਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਉੱਥੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਲੋਕਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਾਸੀਆਂ ਅੱਗੇ ਅਪੀਲ ਕੀਤੀ ਕਿ ਭਾਜਪਾ ਦਾ ਪੰਜਾਬ ਅੰਦਰ ਕੋਈ ਅਸਰ ਨਹੀਂ, ਜਿਸ ਕਰਕੇ 2027 ਦੀਆਂ ਚੋਣਾਂ ਲੜਨ ਲਈ ਆਮ ਆਦਮੀ ਪਾਰਟੀ ਪੱਬਾਂਭਾਰ ਹੈ, ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਧੜੱਲੇ ਨਾਲ ਚੋਣਾਂ ਲੜ ਕੇ ਵਿਰੋਧੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਮੁੜ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ, ਜਿਸ ਲਈ ਮੀਟਿੰਗਾਂ ਦਾ ਦੌਰ ਚਾਲੂ ਕੀਤਾ ਜਾ ਰਿਹਾ ਹੈ, ਜਦ ਕਿ ਲੋਕਾਂ 'ਚ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲੈ ਕੇ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਅÏਰਤਾਂ ਨੂੰ ਦਿੱਤੇ ਗਏ ਮਾਣ-ਸਨਮਾਨ ਵਜੋਂ ਦਿੱਤੀ ਜਾਣ ਵਾਲੀ ਮਹੀਨਾ ਵਾਰ ਰਾਸ਼ੀ ਦੀ ਪ੍ਰਕਿਰਿਆ ਮੁਕੰਮਲ ਸਿਰੇ ਚੜ ਰਹੀ ਹੈ, ਜਿਸ ਦਾ ਲਾਭ ਪ੍ਰਾਪਤ ਕਰਨ ਲਈ ਕੋਈ ਅੜਚਨ ਪੈਦਾ ਨਹੀਂ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਭੁੱਲਰ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਅਮਨਦੀਪ ਜੈਂਤੀਪੁਰ ਨੇ ਨਗਰ ਨਿਗਮ ਚੋਣਾਂ ਦਾ ਵਜਾਇਆ ਬਿਗਲ
Ad Position 24