13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਮਨ ਭੱਲਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵਿੱਦਿਅਕ ਤੇ ਇਤਿਹਾਸਿਕ ਸਥਾਨਾਂ ਦਾ ਦੌਰਾ ਕੀਤਾ

Ad Position 21
No active advertisement
ਅਜੀਤ ਡੈਸਕ 06-05-2026
ਦੀਨਾਨਗਰ, 5 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟਸ ਕੋਟਲੀ ਪਠਾਨਕੋਟ ਦੇ ਬੀ.ਅੱੈਡ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਵਿੱਦਿਅਕ, ਸਰੋਤ ਕੇਂਦਰਾਂ ਤੇ ਇਤਿਹਾਸਿਕ ਸਥਾਨਾਂ ਦਾ ਦੌਰਾ ਕਰਵਾਇਆ ਗਿਆ | ਇੰਸਟੀਚਿਊਟਸ ਦੇ ਪ੍ਰਧਾਨ ਰਮਨ ਭੱਲਾ, ਚੇਅਰਪਰਸਨ ਅਨੂ ਭੱਲਾ, ਟਰੱਸਟੀ ਮੈਂਬਰ ਆਕਾਸ਼ ਨਾਰੰਗ ਅਤੇ ਐਮ.ਡੀ ਡਾ: ਪੂਜਾ ਓਹਰੀ ਦੇ ਨਿਰਦੇਸ਼ਾਂ, ਪਿ੍ੰਸੀਪਲ ਡਾ: ਜਗਦੀਸ਼ ਸਿੰਘ ਤੇ ਐਚ.ਓ.ਡੀ ਡਾ: ਸੁਰੂਚੀ ਦੇਖਰੇਖ ਹੇਠ ਦੌਰੇ ਦੌਰਾਨ ਬੀ.ਐੱਡ ਦੇ ਵਿਦਿਆਰਥੀਆਂ ਨੇ ਪਹਿਲਾਂ ਸਕੂਲ ਆਫ਼ ਐਮੀਨੈਂਸ ਭੋਆ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪਿ੍ੰਸੀਪਲ ਡਾ: ਨਸੀਬ ਸਿੰਘ ਸੈਣੀ ਦੀ ਨਿਗਰਾਨੀ ਹੇਠ ਚਲਾਏ ਜਾ ਰਹੇ ਵਿਸ਼ੇਸ਼ ਤੌਰ 'ਤੇ ਅਪਾਹਜ ਬੱਚਿਆਂ ਲਈ ਸਕੂਲ ਦੇ ਕੰਮਕਾਜ ਨੂੰ ਨੇੜਿਓ ਦੇਖਿਆ | ਵਿਦਿਆਰਥੀਆਂ ਨੇ ਮਾਡਲ ਟਾਊਨ ਪਠਾਨਕੋਟ ਦੇ ਜ਼ਿਲ੍ਹਾ ਵਿਸ਼ੇਸ਼ ਸਰੋਤ ਕੇਂਦਰ ਵਿਖੇ ਸਮਾਵੇਸ਼ੀ ਸਿੱਖਿਆ ਦੀ ਮਹੱਤਤਾ ਬਾਰੇ ਸਿੱਖਿਆ ਤੇ ਬੱਚਿਆਂ ਨਾਲ ਗੱਲਬਾਤ ਕਰਕੇ ਵਿਹਾਰਕ ਅਨੁਭਵ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਇਤਿਹਾਸਿਕ ਤੇ ਧਾਰਮਿਕ ਸਥਾਨ ਮੁਕਤੇਸ਼ਵਰ ਧਾਮ ਦਾ ਦੌਰਾ ਕਰਵਾਇਆ ਗਿਆ | ਮੈਨੇਜਮੈਂਟ ਨੇ ਕਿਹਾ ਕਿ ਇਹ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ, ਜਿਸ ਨੇ ਉਨ੍ਹਾਂ ਦੇ ਅਕਾਦਮਿਕ, ਸਮਾਜਿਕ ਅਤੇ ਪੇਸ਼ੇਵਰ ਹੁਨਰਾਂ ਨੂੰ ਮਜ਼ਬੂਤ ਕੀਤਾ ਹੈ | ਇਸ ਮੌਕੇ ਅਮਨ ਭੱਲਾ ਕਾਲਜ ਆਫ਼ ਐਜੂਕੇਸ਼ਨ ਦੇ ਸਾਰੇ ਸਟਾਫ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਤੇ ਸ਼ਹਿਰੀ ਖੇਤਰ ਦੇ ਏ.ਟੀ.ਐਮ 'ਚ ਪੈਸੇ ਨਾ ਹੋਣ ਕਾਰਨ ਖਪਤਕਾਰ ਡਾਢੇ ਪ੍ਰੇਸ਼ਾਨ ਅਗਲੀ ਖ਼ਬਰ ਰੋਡਵੇਜ਼ ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
Ad Position 24