13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 06-05-2026
ਗੁਰਦਾਸਪੁਰ, 5 ਮਈ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਅਕਾਦਮਿਕ ਪ੍ਰਾਪਤੀਆਂ ਦੇ ਨਾਲ ਨਾਲ ਧਾਰਮਿਕ ਪ੍ਰੀਖਿਆ 'ਚੋਂ 185 ਇਨਾਮ ਹਾਸਲ ਕੀਤੇ ਹਨ | ਇਸ ਸਬੰਧੀ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਸਿੱਖ ਮਸ਼ੀਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਪ੍ਰੀਖਿਆ 'ਚ ਸਕੂਲ ਦੇ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 185 ਇਨਾਮ ਹਾਸਲ ਕੀਤੇ ਹਨ, ਜਿਨ੍ਹਾਂ 'ਚ ਸਕੂਲ ਨੇ 17 ਮੈਰਿਟ ਇਨਾਮ, 44 ਏ ਗਰੇਡ, 56 ਬੀ.ਗਰੇਡ, 68 ਸੀ.ਗਰੇਡ ਇਨਾਮ ਜਿੱਤ ਕੇ ਸਕੂਲ, ਜ਼ਿਲ੍ਹਾ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਅਵੀਜੋਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ ਭਾਰਤ 'ਚੋਂ ਸਿਖਰ ਸਥਾਨ ਪ੍ਰਾਪਤ ਕਰਕੇ ਨਕਦ ਦੋ ਹਜ਼ਾਰ ਰਾਸ਼ੀ ਵੀ ਪ੍ਰਾਪਤ ਕੀਤੀ | ਜਦੋਂ ਕਿ ਵਿਦਿਆਰਥੀਆਂ ਨੇ ਬੀ ਗ੍ਰੇਡ 'ਚੋਂ 56 ਇਨਾਮ ਤੇ ਸੀ ਗਰੇਡ ਵਿਚੋਂ 68 ਇਨਾਮ ਹਾਸਲ ਕਰਕੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਸਾਡਾ ਲਕਸ਼ ਵਿਦਿਆਰਥੀਆਂ ਨੂੰ ਅਕਾਦਮਿਕ ਤੇ ਖੇਡਾਂ ਦੇ ਨਾਲ ਨਾਲ ਧਾਰਮਿਕ ਵਿਰਸੇ ਨਾਲ ਜੋੜ ਕੇ ਉਨ੍ਹਾਂ ਵਿਚ ਸੇਵਾ ਭਾਵਨਾ, ਸਮਰਪਣ ਤੇ ਇਨਸਾਨੀਅਤ ਦੇ ਗੁਣ ਵਿਕਸਿਤ ਕਰਨਾ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਧਾਰਮਿਕ ਸਿੱਖਿਆ ਮਨੁੱਖੀ ਜੀਵਨ ਦੀ ਨੀਂਹ ਹੈ, ਜੇਕਰ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸੱਚ, ਸੇਵਾ, ਨਿਮਰਤਾ ਅਤੇ ਸਹਿਣਸ਼ੀਲਤਾ ਦੇ ਗੁਣ ਸਿਖਾਏ ਜਾਣ ਤੇ ਉਹ ਸਿਰਫ ਕਾਮਯਾਬ ਵਿਦਿਆਰਥੀ ਹੀ ਨਹੀਂ, ਸਗੋਂ ਚੰਗੇ ਇਨਸਾਨ ਵੀ ਬਣ ਜਾਂਦੇ ਹਨ | ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਧਾਰਮਿਕ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਤੇ ਸਿੱਖੀ ਨਾਲ ਜੋੜਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਹੜ੍ਹਤਾਲ ਅਗਲੀ ਖ਼ਬਰ ਕਰੀਅਰ ਦੀ ਸਹੀ ਦਿਸ਼ਾ ਵੱਲ ਵਧਦੇ ਕਦਮ
Ad Position 24