ਧਾਰੀਵਾਲ, 5 ਮਈ (ਸਵਰਨ ਸਿੰਘ)-ਮੰਗਾਂ ਨੂੰ ਲੈ ਕੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਆਦੇਸ਼ਾਂ 'ਤੇ ਜਿੱਥੇ ਸਮੁੱਚੇ ਪੰਜਾਬ ਵਿਚ ਸਫਾਈ ਸੇਵਕ ਯੂਨੀਅਨ ਨੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਫੈਸਲਾ ਲਿਆ ਹੈ, ਉਥੇ ਹੀ ਨਗਰ ਕੌਂਸਲ ਦਫਤਰ ਧਾਰੀਵਾਲ ਵਿਖੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸਿਕੰਦਰ, ਧਾਰੀਵਾਲ ਇਕਾਈ ਦੇ ਪ੍ਰਧਾਨ ਜਤਿੰਦਰ ਪਿੰਕਾ ਤੇ ਮੀਤ ਪ੍ਰਧਾਨ ਗੀਤਾ ਗਿੱਲ ਸਮੇਤ ਵੱਡੀ ਗਿਣਤੀ ਵਿਚ ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਫਾਈ ਸੇਵਕਾਂ ਵਿਚ ਮੰਗਾਂ ਨਾ ਮੰਨਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ 6 ਮਈ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਹੋ ਰਹੀ ਹੜਤਾਲ, ਜੋ ਕਿ ਵੱਡੇ ਸੰਘਰਸ਼ ਦਾ ਰੂਪ ਧਾਰਨ ਕਰੇਗੀ | ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦਫਤਰਾਂ ਤੋਂ ਸ਼ੁਰੂ ਹੋ ਕੇ ਸੜਕਾਂ ਤੱਕ ਸੰਘਰਸ਼ ਚੱਲੇਗਾ ਤੇ ਇਹ ਸੰਘਰਸ਼ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ | ਇਸ ਮੌਕੇ ਯੂਨਸ, ਸੰਨੀ, ਗੀਤਾ ਤੋਂ ਇਲਾਵਾ ਵੱਡੀ ਗਿਣਤੀ 'ਚ ਸਫਾਈ ਸੇਵਕ ਹਾਜ਼ਰ ਸਨ |