13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਉੱਘੇ ਸਿਆਸੀ ਅਤੇ ਸਮਾਜਿਕ ਆਗੂ ਸ਼ੁਭਪ੍ਰੀਤ ਸਿੰਘ ਕਾਹਲੋਂ ਦਾ ਦਿਹਾਂਤ - ਅੱਜ 11 ਵਜੇ ਸ਼ਾਹਬਾਦ ਵਿਖੇ ਹੋਵੇਗਾ ਅੰਤਿਮ ਸੰਸਕਾਰ <br/>

Ad Position 21
No active advertisement
ਅਜੀਤ ਡੈਸਕ 06-05-2026
ਵਡਾਲਾ ਗ੍ਰੰਥੀਆਂ, 5 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਮਾਰਕਿਟ ਕਮੇਟੀ ਬਟਾਲਾ ਦੇ ਸਾਬਕਾ ਡਾਇਰੈਕਟਰ ਸ: ਮੁਖਵੰਤ ਸਿੰਘ ਕਾਹਲੋਂ ਦੇ ਹੋਣਹਾਰ ਪੁੱਤਰ ਅਤੇ ਸੀ ਐਂਡ ਵੀ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ: ਮਨਪ੍ਰੀਤ ਸਿੰਘ ਕਾਹਲੋਂ ਦੇ ਵੱਡੇ ਭਰਾ ਸ: ਸ਼ੁਭਪ੍ਰੀਤ ਸਿੰਘ ਕਾਹਲੋਂ ਦੇ ਬੀਤੇ ਦਿਨ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਜਾਣ ਦੀ ਦੁੱਖਦਾਈ ਖ਼ਬਰ ਪ੍ਰਾਪਤ ਹੋਈ ਹੈ | ਸਾ. ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਦੇ ਸਿਆਸੀ ਸਕੱਤਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ: ਸ਼ੁਭਪ੍ਰੀਤ ਸਿੰਘ ਕਾਹਲੋਂ ਪਿੰਡ ਸ਼ਾਹਬਾਦ ਦੇ ਪੰਚ ਹੋਣ ਦੇ ਨਾਲ-ਨਾਲ ਸ਼ਾਹਬਾਦ ਵੈਲਫ਼ੇਅਰ ਸੁਸਾਇਟੀ ਦੇ ਸਰਗਰਮ ਅਹੁਦੇਦਾਰ ਵੀ ਸਨ | ਉਹ ਲੋਕ ਸੇਵਾ ਲਈ ਹਮੇਸ਼ਾ ਅੱਗੇ ਰਹਿੰਦੇ ਸਨ ਅਤੇ ਖਾਸ ਕਰ ਕੇ ਲੋੜਵੰਦ ਪਰਿਵਾਰਾਂ ਦੀ ਮਦਦ, ਬੇਟੀਆਂ ਦੇ ਵਿਆਹਾਂ ਵਿਚ ਯੋਗਦਾਨ ਅਤੇ ਸਮਾਜਿਕ ਭਲਾਈ ਦੇ ਕੰਮਾਂ ਕਰ ਕੇ ਬਟਾਲਾ ਖੇਤਰ ਅਤੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਇਕ ਮਾਣਯੋਗ ਅਤੇ ਪ੍ਰਸਿੱਧ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਨ | ਛੋਟੀ ਉਮਰ ਵਿਚ ਹੀ ਉਨ੍ਹਾਂ ਨੇ ਲੋਕ ਸੇਵਾ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਅਤੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਸਮਰਪਿਤ ਰਹੇ | ਅੱਜ ਕੱਲ੍ਹ ਉਹ ਆਪਣੇ ਪਿੰਡ ਦੇ ਸਾ. ਸਰਪੰਚ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਸ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨਾਲ ਮਿਲ ਕੇ ਹਲਕੇ ਵਿਚ ਸਮਾਜਿਕ ਗਤੀਵਿਧੀਆਂ ਵਿਚ ਬਹੁਤ ਸਰਗਰਮ ਸਨ | ਬੀਤੀ ਸ਼ਾਮ ਅਚਾਨਕ ਸਿਹਤ ਵਿਗੜਣ ਉਪਰੰਤ ਉਨ੍ਹਾਂ ਦਾ ਦਿਹਾਂਤ ਹੋ ਗਿਆ, ਜਿਸ ਨਾਲ ਸਮੂਹ ਇਲਾਕੇ ਵਿਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 6 ਮਈ ਨੂੰ ਸਵੇਰੇ 11 ਵਜੇ ਪਿੰਡ ਸ਼ਾਹਬਾਦ ਵਿਖੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਦਾਰਾਪੁਰ ਦੀ ਪੰਚਾਇਤ ਤੇ ਪਿੰਡ ਜੰਗਲਾ ਵਿਚਕਾਰ ਟਕਰਾਅ ਵਾਲੀ ਬਣੀ ਸਥਿਤੀ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਵਿਸਥਾਰੀ ਮੀਟਿੰਗ
Ad Position 24