ਗੁਰਦਾਸਪੁਰ, 5 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਮੇਜਰ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀ ਖ਼ਿਲਾਫ਼ ਸਬੰਧਿਤ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕਿਹਾ ਕਿ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਵਚਨਬੱਧ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ |