ਬਟਾਲਾ, 5 ਮਈ (ਰਾਕੇਸ਼ ਰੇਖੀ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ 6 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਹੈਰੋਇਨ ਬਰਾਮਦ ਕੀਤੀ | ਥਾਣਾ ਸ੍ਰੀ ਹਰਗੋਬਿੰਦਪੁਰ ਦੇ ਸਬ ਇੰਸਪੇਕਟਰ ਰਵੇਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਖ਼ਸ਼ੀਸ ਸਿੰਘ ਉਰਫ ਸੋਨੀ ਪੁੱਤਰ ਜਗੀਰ ਸਿੰਘ ਵਾਸੀ ਵਿਠਵਾਂ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ | ਦੋਸ਼ੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਇਹ ਹੈਰੋਇਨ ਚੀਮਾ ਖੁੱਡੀ ਦੇ ਰਹਿਣ ਵਾਲੇ ਸੁਖਦੇਵ ਸਿੰਘ ਉਰਫ ਕੇਬੀ ਤੋਂ ਖਰੀਦੀ ਸੀ | ਪੁਲਿਸ ਨੇ ਉਸ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕਰ ਲਿਆ ਹੈ | ਥਾਣਾ ਸਦਰ ਦੇ ਏ.ਐਸ.ਆਈ. ਆਨੰਦ ਸਿੰਘ ਨੇ ਗਸ਼ਤ ਦੌਰਾਨ ਪਿੰਡ ਢਡਿਆਲਾ ਨੱਤ ਦੇ ਨੇੜੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ ਕਰ ਰਹੇ ਫਤਹਿ ਸਿੰਘ ਉਰਫ ਫੌਜੀ ਨੂੰ ਕਾਬੂ ਕਰਕੇ ਉਸ ਤੋਂ 2.50 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਰੰਗੜ ਨੰਗਲ ਦੇ ਏ.ਐਸ.ਆਈ. ਗੁਰਦੇਵ ਸਿੰਘ ਨੇ ਗਸ਼ਤ ਦੌਰਾਨ ਪਿੰਡ ਚਾਹਲ ਖੁਰਦ ਦੇ ਸ਼ਮਸ਼ਾਨਘਾਟ ਨੇੜੇ ਸ਼ਰਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੰਦਲਪੁਰ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 5.50 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਡੇਰਾ ਬਾਬਾ ਨਾਨਕ ਦੀ ਮਾਲੇਵਾਲ ਚੌਕੀ ਇੰਚਾਰਜ ਏ.ਐਸ.ਆਈ. ਨੰਦ ਲਾਲ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸ਼ਾਹਪੁਰ ਜਾਜਨ ਦੀ ਡਰੇਨ ਨੇੜੇ ਇਕ ਖੰਡਰ ਮਕਾਨ ਤੋਂ ਵਿਸ਼ਾਲ ਉਰ ਬਾਊ ਪੁੱਤਰ ਗਾਜੀ ਮਸੀਹ ਵਾਸੀ ਖਾਸਾਂਵਾਲੀ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਕਿਲ੍ਹਾ ਲਾਲ ਸਿੰਘ ਦੇ ਏ.ਐਸ.ਆਈ. ਮੰਗਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਨੇੜੇ ਸਾਹਿਲ ਸਿੰਘ ਉਰਫ ਬੂਰਾ ਪੁੱਤਰ ਮੰਗਲ ਸਿੰਘ ਵਾਸੀ ਕਿਲ੍ਹਾ ਲਾਲ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਸਿਵਿਲ ਲਾਈਨ ਦੀ ਸਿੰਬਲ ਚੌਕੀ ਇੰਚਾਰਜ ਏ.ਐਸ.ਆਈ ਰਾਜਬੀਰ ਸਿੰਘ ਨੇ ਮੁਰਗੀ ਮੁਹੱਲਾ ਦੀ ਡਿਫੈਂਸ ਰੋਡ ਤੋਂ ਹਰਪ੍ਰੀਤ ਸਿੰਘ ਉਰਫ ਬੱਗਾ ਵਾਸੀ ਸਟਾਫ ਰੋਡ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਹਨ |