ਬਟਾਲਾ, 5 ਮਈ (ਹਰਦੇਵ ਸਿੰਘ ਸੰਧੂ)-ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਪੰਜਾਬ ਦੀ ਮੌਜ਼ੂਦਾ ਭਗਵੰਤ ਮਾਨ ਸਰਕਾਰ ਵੀ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਟਾਲ ਮਟੋਲ ਕਰ ਰਹੀ, ਜਦੋਂ ਦੀ ਸਰਕਾਰ ਬਣੀ ਹੈ, ਪੈਨਸ਼ਨਰਾਂ ਦੀਆਂ ਮੰਗਾਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਇਕਾਈ ਬਟਾਲਾ ਦੀ ਸਥਾਨਕ ਪੁਲਿਸ ਲਾਈਨ ਵਿਖੇ ਪ੍ਰਧਾਨ ਜਗੀਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਪੈਨਸ਼ਨਰਾਂ ਵਲੋਂ ਕੀਤਾ ਗਿਆ | ਸਾਰੇ ਪੈਨਸ਼ਨਰਾਂ ਨੇ ਇਕ ਜੁਬਾਨ ਹੋ ਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਨੂੰ ਡੀ.ਏ. ਨਾ ਦੇਣਾ, ਪਿਛਲਾ 16 ਫੀਸਦੀ ਡੀ.ਏ. ਤੁਰੰਤ ਜਾਰੀ ਕਰਨਾ, ਜਿਹੜੀਆਂ ਡੀ.ਏ. ਦੀਆਂ ਕਿਸ਼ਤਾਂ ਦਿੱਤੀਆਂ ਗਈਆਂ ਹਨ, ਉਸ ਦਾ ਏਰੀਅਰ ਤੁਰੰਤ ਲਾਗੂ ਕੀਤਾ ਜਾਵੇ, 1-1-2016 ਤੋਂ ਪੈਨਸ਼ਨ ਆਏ ਪੈਨਸ਼ਨਰਾਂ ਨੂੰ ਪੇ ਕਮਿਸ਼ਨ ਦੀ ਰਿਪੋਰਟ ਅਨੁਸਾਰ 2.59 ਗੁਣਾਕ ਨਾਲ ਪੈਨਸ਼ਨ ਵਿਚ ਵਾਧਾ ਕੀਤਾ ਜਾਵੇ, ਕੈਸ਼ਲੈਸ ਮੈਡੀਕਲ ਭੱਤਾ ਸਕੀਮ ਲਾਗੂ ਕੀਤੀ ਜਾਵੇ ਅਤੇ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਵਿਚ ਲਿਆਂਦਾ ਜਾਵੇ ਅਤੇ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੰਜਾਬ ਸਕੇਲ ਦਿੱਤਾ ਜਾਵੇ ਆਦਿ ਮੰਗਾਂ ਤੋਂ ਜਾਣੂ ਕਰਵਾਇਆ ਤੇ ਅਖੀਰ ਵਿਚ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ, ਨਹੀ ਤਾਂ ਪੈਨਸ਼ਨਰ ਸੰਘਰਸ਼ ਦੇ ਰਾਹ 'ਤੇ ਚੱਲਣ ਲਈ ਮਜਬੂਰ ਹੋਣਗੇ | ਇਸ ਮੌਕੇ ਪ੍ਰਧਾਨ ਜਗੀਰ ਸਿੰਘ ਰੰਧਾਵਾ, ਸਰਪ੍ਰਸਤ ਸੁਖਬੀਰ ਸਿੰਘ ਨੱਤ, ਰਬਿੰਦਰ ਸਿੰਘ, ਹਰਦੇਵ ਸਿੰਘ, ਹਰਪਾਲ ਸਿੰਘ, ਜੈ ਰਾਮ, ਪਿਆਰਾ ਸਿੰਘ, ਨਰਿੰਦਰ ਸਿੰਘ, ਜਗਜੀਤ ਸਿੰਘ, ਸਤਨਾਮ ਸਿੰਘ, ਪਰਗਟ ਸਿੰਘ, ਕੁਲਦੀਪ ਸਿੰਘ, ਕੁੰਦਨ ਸਿੰਘ, ਬਲਵਿੰਦਰ ਸਿੰਘ, ਰਾਕੇਸ਼ ਕੁਮਾਰ, ਦਲਬੀਰ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਪ੍ਰਤਾਪ ਸਿੰਘ, ਸਲੀਮ ਮਸੀਹ, ਰਤਨ ਮਸੀਹ, ਚੰਨਣ ਸਿੰਘ, ਸੁਰਜੀਤ ਸਿੰਘ, ਜੋਗਿੰਦਰ ਸਿੰਘ, ਦਿਲਬਾਗ ਰਾਏ, ਅਮਰਜੀਤ ਸਿੰਘ, ਬਲਵੰਤ ਸਿੰਘ, ਕ੍ਰਿਪਾਲ ਸਿੰਘ, ਦਵਿੰਦਰ ਸਿੰਘ, ਰਾਜਿੰਦਰ ਸਿੰਘ, ਪਰਮਜੀਤ ਸਿੰਘ, ਬਾਵਾ ਸਿੰਘ, ਸ਼ਿਵ ਸਿੰਘ, ਵਿਲਸਨ ਮਸੀਹ, ਬਾਬੂ ਰਾਮ, ਮਨੋਹਰ ਲਾਲ, ਦਲਬੀਰ ਸਿੰਘ, ਰਾਜਿੰਦਰ ਸਿੰਘ, ਰਤਨ ਸਿੰਘ, ਇੰਦਰਜਜੀਤ ਭਗਤ, ਹਰਜੀਤ ਸਿੰਘ, ਚਮਨ ਲਾਲ ਆਦਿ ਹਾਜ਼ਰ ਸਨ |