13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਏ.ਵੀ.ਐਮ. ਸਕੂਲ ਬਟਾਲਾ 'ਚ ਟਰੈਫਿਕ ਪੁਲਿਸ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 06-05-2026
ਬਟਾਲਾ, 5 ਮਈ (ਸਤਿੰਦਰ ਸਿੰਘ)-ਐਸ.ਐਸ.ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਟਰੈਫਿਕ ਸ੍ਰੀ ਤੇਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਟਰੈਫਿਕ ਇੰਚਾਰਜ ਹਰਜੀਤ ਸਿੰਘ ਤੇ ਏ.ਐਸ.ਆਈ. ਸਰਵਨ ਸਿੰਘ ਵਲੋਂ ਏ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵਾਹਨ ਨਾ ਚਲਾਉਣ ਤੇ ਤੀਹਰੀ ਸਵਾਰੀ ਤੋਂ ਪਰਹੇਜ਼ ਕਰਨ | ਇਸ ਦੇ ਨਾਲ ਹੀ ਲਾਈਸੈਂਸ, ਇੰਸ਼ੋਰੈਂਸ, ਹੈਲਮਟ ਤੇ ਸੀਟ ਬੈਲਟ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਮਾਗਮ ਦੌਰਾਨ ਸਕੂਲ ਦੀ ਉਪ ਪਿ੍ੰਸੀਪਲ ਰਜਨੀ ਸ਼ਰਮਾ, ਜਸਬੀਰ, ਨਿਖਿਲ, ਸੁਰਜੀਤ, ਰਾਜਨਦੀਪ, ਮੁਸਕਾਨ, ਮਨਪ੍ਰੀਤ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਦੇ ਵਫ਼ਦ ਵਲੋਂ ਜੇ.ਈ. ਹਰਜਿੰਦਰ ਸਿੰਘ ਦਾ ਸਨਮਾਨ ਅਗਲੀ ਖ਼ਬਰ ਪਾਵਰਕਾਮ ਦੀ ਮੈਨੇਜਮੈਂਟ ਦਾ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਚਿਹਰਾ ਨੰਗਾ ਹੋਇਆ-ਦੂਲਾ ਨੰਗਲ/ਸੁਰਿੰਦਰ ਪੱਪੂ
Ad Position 24