13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਆਸਟ੍ਰੇਲੀਆ ਦੀ ਫੈਡਰੇਸ਼ਨ ਯੂਨੀਵਰਸਿਟੀ ਨਾਲ ਹੋਇਆ ਗੱਠਜੋੜ

Ad Position 21
No active advertisement
ਅਜੀਤ ਡੈਸਕ 06-05-2026
ਗੁਰਦਾਸਪੁਰ, 5 ਮਈ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਨੇ ਆਸਟ੍ਰੇਲੀਆ ਦੀ ਫੈਡਰੇਸ਼ਨ ਯੂਨੀਵਰਸਿਟੀ ਨਾਲ ਗੱਠਜੋੜ ਕੀਤਾ ਹੈ ਜੋ 150 ਸਾਲ ਪੁਰਾਣੀ ਸਰਕਾਰੀ ਸੰਸਥਾ ਹੈ | ਜਿਸ ਨਾਲ ਕਾਲਜ 'ਚ ਬੀ.ਟੈਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ, ਬੀ.ਸੀ.ਏ, ਬੀ.ਐਸ.ਸੀ ਆਈ.ਟੀ ਤੇ ਬੀ.ਬੀ.ਏ ਦੇ ਵਿਦਿਆਰਥੀਆਂ ਨੂੰ ਫ਼ਾਇਦਾ ਮਿਲੇਗਾ | ਇਸ ਨਾਲ ਕਾਲਜ ਵਿਚ ਪਹਿਲਾਂ ਤੋਂ ਪੜ੍ਹ ਰਹੇ ਵਿਦਿਆਰਥੀਆਂ ਅਤੇ 2026-27 ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਲਾਭ ਹੋਵੇਗਾ | ਕਾਲਜ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਅਤੇ ਡਾਇਰੈਕਟਰ ਡਾ: ਰਾਘਵ ਮਹਾਜਨ ਨੇ ਕਿਹਾ ਕਿ ਸੰਸਥਾ ਦਾ ਆਸਟ੍ਰੇਲੀਅਨ ਫੈਡਰੇਸ਼ਨ ਯੂਨੀਵਰਸਿਟੀ ਦੇ ਨਾਲ ਗੱਠਜੋੜ ਹੋਣ ਨਾਲ ਸ਼ਹਿਰ ਦੇ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ, ਜਿਸ ਵਿਚ ਸਕਾਲਰਸ਼ਿਪ ਵੀ ਸ਼ਾਮਿਲ ਹੈ | ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੀ ਫੈਡਰੇਸ਼ਨ ਯੂਨੀਵਰਸਿਟੀ ਨਾਲ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਗੱਠਜੋੜ ਦੀ ਖ਼ਬਰ ਸੁਣ ਕੇ ਸ਼ਹਿਰ ਵਾਸੀਆਂ ਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਤੇ ਚੇਅਰਮੈਨ ਗੁਰਦਿਆਲ ਸਿੰਘ ਨੂੰ ਵੱਖ-ਵੱਖ ਸਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੰਜਾਬ 'ਚ 2027 'ਚ ਭਾਜਪਾ ਦੀ ਸਰਕਾਰ ਬਣੇਗੀ- ਹੀਰਾ ਵਾਲੀਆ <br/>
Ad Position 24