13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕੇਰਲਾ 'ਚ ਕਾਂਗਰਸ ਦੀ ਇਤਿਹਾਸਕ ਜਿੱਤ 'ਤੇ ਵਰਕਰਾਂ ਨੂੰ ਵਧਾਈ-ਅਮਨਦੀਪ ਜੈਂਤੀਪੁਰ <br/>

Ad Position 21
No active advertisement
ਅਜੀਤ ਡੈਸਕ 06-05-2026
ਬਟਾਲਾ, 5 ਮਈ (ਸਤਿੰਦਰ ਸਿੰਘ)-ਕੇਰਲਾ ਵਿਚ ਕਾਂਗਰਸ ਪਾਰਟੀ ਦੀ ਹੋਈ ਇਤਿਹਾਸਕ ਜਿੱਤ 'ਤੇ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਸਮੂਹ ਵਰਕਰਾਂ ਤੇ ਆਗੂਆਂ ਨੂੰ ਦਿਲੋਂ ਵਧਾਈ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਪਾਰਟੀ ਦੀ ਏਕਤਾ, ਮਿਹਨਤ ਅਤੇ ਲੋਕਾਂ ਦੇ ਭਰੋਸੇ ਦਾ ਨਤੀਜਾ ਹੈ | ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਇਹ ਜਿੱਤ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਲੋਕ ਅੱਜ ਵੀ ਕਾਂਗਰਸ ਦੀਆਂ ਨੀਤੀਆਂ 'ਤੇ ਵਿਸ਼ਵਾਸ ਕਰਦੇ ਹਨ | ਉਨ੍ਹਾਂ ਕਿਹਾ ਕਿ ਇਹ ਨਤੀਜੇ ਆਉਣ ਵਾਲੇ ਸਮੇਂ ਵਿਚ ਪਾਰਟੀ ਲਈ ਇਕ ਨਵੀਂ ਦਿਸ਼ਾ ਅਤੇ ਮਜ਼ਬੂਤੀ ਦਾ ਸੰਕੇਤ ਹਨ | ਉਨ੍ਹਾਂ ਕਿਹਾ ਕਿ ਇਸ ਜਿੱਤ ਨੂੰ ਦੇਸ਼ ਦੇ ਹੋਰ ਸੂਬਿਆਂ ਵਿਚ ਵੀ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂੁਤੀ ਮਿਲੇਗੀ ਤੇ ਕਾਂਗਰਸ ਪਾਰਟੀ ਇਸ ਨੂੰ ਅੱਗੇ ਵਧਾਉਂਦੇ ਹੋਏ ਲੋਕ-ਭਲਾਈ ਦੇ ਕੰਮ ਜਾਰੀ ਰੱਖੇਗੀ | ਅਖੀਰ 'ਚ ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਹੀ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਮਜ਼ਬੂਤ ਲਈ ਕੰਮ ਕਰਨ | ਅਮਨਦੀਪ ਜੈਂਤੀਪੁਰ ਨੇ ਇਹ ਵੀ ਕਿਹਾ ਕਿ ਇਹ ਜਿੱਤ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਲੋਕਾਂ ਦੇ ਭਰੋਸੇ ਤੇ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਸਿਲਸਿਲਾ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਤੇ ਸ਼ਹਿਰੀ ਖੇਤਰ ਦੇ ਏ.ਟੀ.ਐਮ 'ਚ ਪੈਸੇ ਨਾ ਹੋਣ ਕਾਰਨ ਖਪਤਕਾਰ ਡਾਢੇ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ 'ਚ ਵੱਧ ਰਿਹਾ ਝੁੱਗੀ ਝੌਂਪੜੀ ਤੇ ਨਾਜਾਇਜ਼ ਕਬਜ਼ਿਆਂ ਦਾ ਸਿਲਸਿਲਾ ਖ਼ਤਰੇ ਦੀ ਘੰਟੀ- ਭਾਈ ਵੱਸਣ ਸਿੰਘ ਜਫ਼ਰਵਾਲ...
Ad Position 24