ਪਠਾਨਕੋਟ, 5 ਮਈ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਹਾਲ ਹੀ ਵਿਚ ਬੀ.ਐਸ.ਸੀ. ਨਾਨ-ਮੈਡੀਕਲ ਪਹਿਲੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ | ਇਸ ਨਤੀਜੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕੀਤਾ | ਜਿਸ ਵਿਚ ਕੋਮਲ ਨੇ 8.24 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਤੇ ਜ਼ਿਲ੍ਹਾ ਪੱਧਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਜਲ ਨੇ 8.04 ਸੀ.ਜੀ.ਪੀ.ਏ. ਨਾਲ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ | ਜਦਕਿ ਪੰਕਜ ਭਗਤ ਨੇ 7.40 ਸੀ.ਜੀ.ਪੀ.ਏ. ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਉਪਲੱਬਧੀ 'ਤੇ ਕਾਲਜ ਦੇ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ: ਜਸਪ੍ਰੀਤ ਕੌਰ, ਡਾ: ਅੰਕਿਤਾ ਜਾਮਵਾਲ, ਗੀਤਾਂਜਲੀ, ਤਮੰਨਾ ਅਤੇ ਸਾਕਸ਼ੀ ਨੇ ਵੀ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਖ਼ੁਸ਼ੀ ਜਤਾਈ ਤੇ ਉਨ੍ਹਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |