13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਾਰਡ ਨੰਬਰ-28 ਦੇ ਸਮਾਜ ਸੇਵੀ ਸੈਂਕੜੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 06-05-2026
ਪਠਾਨਕੋਟ, 5 ਮਈ (ਸੁਮਿਤ)-ਪਠਾਨਕੋਟ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ-28 ਦੇ ਪ੍ਰਮੁੱਖ ਸਮਾਜ ਸੇਵੀ ਹਰਦੀਪ ਸਿੰਘ ਟਿੱਪੀ ਆਪਣੇ ਸੈਂਕੜੇ ਸਮਰਥਕਾਂ ਅਤੇ ਕਾਰਕੁਨਾਂ ਸਮੇਤ ਪਾਰਟੀ ਵਿਚ ਸ਼ਾਮਿਲ ਹੋ ਗਏ | ਇਹ ਸ਼ਮੂਲੀਅਤ ਪੰਜਾਬ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਨ੍ਹਾਂ ਨੇ ਟਿੱਪੀ ਦਾ ਸਿਰੋਪਾਓ ਭੇਟ ਕਰਕੇ ਭਾਜਪਾ ਪਰਿਵਾਰ ਵਿਚ ਸਵਾਗਤ ਕੀਤਾ | ਇਸ ਮੌਕੇ ਕਈ ਸਥਾਨਕ ਆਗੂ ਤੇ ਵਰਕਰ ਵੀ ਮੌਜੂਦ ਰਹੇ | ਸਮਾਗਮ ਦੌਰਾਨ ਸਾਬਕਾ ਮੇਅਰ ਅਨਿਲ ਵਾਸੂਦੇਵਾ, ਰਾਕੇਸ਼ ਸ਼ਰਮਾ, ਰਮੇਸ਼ ਸ਼ਰਮਾ ਅਤੇ ਮੋਂਟੂ ਚੋਪੜਾ ਵਰਗੇ ਆਗੂ ਵੀ ਖ਼ਾਸ ਤੌਰ 'ਤੇ ਹਾਜ਼ਰ ਰਹੇ | ਇਸ ਦੇ ਨਾਲ ਹੀ ਮੰਡਲ ਪ੍ਰਧਾਨ ਅਮਨ ਸ਼ਰਮਾ ਦੀ ਮੌਜੂਦਗੀ ਵਿਚ ਕਈ ਨੌਜਵਾਨ ਆਗੂਆਂ ਨੇ ਵੀ ਭਾਜਪਾ ਦਾ ਪੱਲਾ ਫੜਿਆ | ਕਾਰਕੁਨਾਂ ਨੂੰ ਸੰਬੋਧਨ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਅਤੇ ਇਸ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਵਿਵੇਕਾਨੰਦ ਹੈਰੀਟੇਜ ਸਕੂਲ 'ਚ ਵਿਸ਼ਵ ਸਫ਼ਾਈ ਦਿਵਸ ਮਨਾਇਆ ਅਗਲੀ ਖ਼ਬਰ ਸਫ਼ਰ ਸੰਸਥਾ ਦੀ ਮੀਟਿੰਗ 'ਚ ਸੇਵਾ ਕਾਰਜਾਂ 'ਤੇ ਵਿਚਾਰ-ਵਟਾਂਦਰਾ
Ad Position 24