13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਵੇਕਾਨੰਦ ਹੈਰੀਟੇਜ ਸਕੂਲ 'ਚ ਵਿਸ਼ਵ ਸਫ਼ਾਈ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-05-2026
ਤਾਰਾਗੜ੍ਹ, 5 ਮਈ (ਸੋਹਨ ਲਾਲ)-ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਸ਼ੇਖੂਚੱਕ ਵਿਖੇ ਸਥਿਤ ਵਿਵੇਕਾਨੰਦ ਹੈਰੀਟੇਜ ਸਕੂਲ 'ਚ ਵਿਸ਼ਵ ਸਫ਼ਾਈ ਦਿਵਸ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਹੱਥਾਂ ਦੀ ਸਫ਼ਾਈ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀ ਦਾ ਆਯੋਜਨ ਕੀਤਾ ਗਿਆ | 'ਸਾਫ਼ ਹੱਥ, ਤੰਦਰੁਸਤ ਜੀਵਨ' ਵਿਸ਼ੇ ਨੂੰ ਰੁਚਿਕਾ ਡੈਮੋਨਸਟ੍ਰੇਸ਼ਨਾਂ ਰਾਹੀਂ ਪੇਸ਼ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਹੱਥ ਧੋਣ ਦੀ ਸਹੀ ਵਿਧੀ ਤੇ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਹੈਂਡਵਾਸ਼ਿੰਗ ਡਰਿੱਲ ਤੇ ਹੋਰ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਪਹਿਲ ਦਾ ਮਕਸਦ ਬੱਚਿਆਂ 'ਚ ਛੋਟੀ ਉਮਰ ਤੋਂ ਹੀ ਸਫ਼ਾਈ ਦੀਆਂ ਚੰਗੀਆਂ ਆਦਤਾਂ ਪੈਦਾ ਕਰਨਾ ਤੇ ਉਨ੍ਹਾਂ ਨੂੰ ਇਹ ਸਮਝਾਉਣਾ ਸੀ ਕਿ ਹੱਥ ਧੋਣ ਵਰਗੀਆਂ ਸਧਾਰਨ ਆਦਤਾਂ ਬਿਮਾਰੀਆਂ ਤੋਂ ਬਚਾਅ ਵਿਚ ਮਦਦਗਾਰ ਹੁੰਦੀਆਂ ਹਨ | ਇਹ ਪ੍ਰੋਗਰਾਮ ਸਕੂਲ ਦੇ ਪ੍ਰਧਾਨ ਵਿਵੇਕ ਸੈਣੀ ਤੇ ਪਿ੍ੰਸੀਪਲ ਅੰਜੂ ਸੈਣੀ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ | ਅਧਿਆਪਕਾਵਾਂ ਸੁਪਰਨੀ, ਮੁਸਕਾਨ, ਸੁਨਿਧੀ, ਸ਼ਬਨਮ ਤੇ ਕਨਿਕਾ ਨੇ ਗਤੀਵਿਧੀਆਂ ਦੇ ਆਯੋਜਨ ਵਿਚ ਸਰਗਰਮ ਭੂਮਿਕਾ ਨਿਭਾਈ | ਸਹਾਇਕ ਸਟਾਫ਼ ਰੰਜਨਾ ਤੇ ਸੰਜੋਗਿਤਾ ਨੇ ਵੀ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਪੂਰਾ ਯੋਗਦਾਨ ਦਿੱਤਾ | ਸਕੂਲ ਪ੍ਰਬੰਧਕ ਮੰਡਲ ਵਲੋਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਘਰ ਵਿਚ ਵੀ ਸਫ਼ਾਈ ਦੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਪ੍ਰੋਗਰਾਮ ਦੀ ਸਮਾਪਤੀ ਸਫ਼ਾਈ, ਤੰਦਰੁਸਤੀ ਤੇ ਜ਼ਿੰਮੇਵਾਰੀ ਦੇ ਮਜ਼ਬੂਤ ਸੰਦੇਸ਼ ਨਾਲ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਨੌਰੰਗਪੁਰ 'ਚ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਵਾਰਡ ਨੰਬਰ-28 ਦੇ ਸਮਾਜ ਸੇਵੀ ਸੈਂਕੜੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ
Ad Position 24