13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪਿੰਡ ਨੌਰੰਗਪੁਰ 'ਚ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 06-05-2026
ਘਰੋਟਾ, 5 ਮਈ (ਸੰਜੀਵ ਗੁਪਤਾ)-ਘਰੋਟਾ ਦੇ ਪਿੰਡ ਦੇ ਪਿੰਡ ਨੌਰੰਗਪੁਰ ਵਿਖੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਸਰਵ ਸਾਹਿਬ ਸਿੰਘ ਸਾਬਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਖੁਸ਼ਬੀਰ ਕਾਟਲ, ਪਿੰਡ ਦੀ ਪੰਚਾਇਤ ਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨੌਰੰਗਪੁਰ ਦੇ ਸੂਝਵਾਨ ਤੇ ਪਿਆਰੇ ਲੋਕਾਂ ਵਿਚ ਆ ਕੇ ਉਨ੍ਹਾਂ ਨੂੰ ਹਮੇਸ਼ਾ ਖ਼ੁਸ਼ੀ ਮਹਿਸੂਸ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਨਵੀਂ ਡਿਸਪੈਂਸਰੀ ਪਿੰਡ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਹੈਲਥ ਐਂਡ ਵੈਲਨੈਸ ਸੈਂਟਰ ਵਿਚ ਮਰੀਜ਼ਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ, ਲੋੜੀਂਦੇ ਟੈਸਟ ਅਤੇ ਕਰੀਬ 100 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ | ਨਵੀਂ ਇਮਾਰਤ 'ਚ ਡਾਕਟਰ ਦਾ ਕਮਰਾ, ਫਾਰਮਾਸਿਸਟ ਲਈ ਵੱਖਰਾ ਕਮਰਾ, ਮੈਡੀਕਲ ਉਪਕਰਨਾਂ ਤੇ ਦਵਾਈਆਂ ਲਈ ਵਿਸ਼ੇਸ਼ ਕਮਰਾ, ਰਸੋਈ, ਬਾਥਰੂਮ ਤੇ ਹੋਰ ਬੁਨਿਆਦੀ ਸੁਵਿਧਾਵਾਂ ਸ਼ਾਮਿਲ ਹੋਣਗੀਆਂ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ | ਇਸ ਦੇ ਨਾਲ ਹੀ ਪਿੰਡਾਂ ਵਿਚ ਬਣ ਰਹੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬੁਨਿਆਦੀ ਤੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ | ਅੰਤ 'ਚ ਲਾਲ ਚੰਦ ਕਟਾਰੂਚੱਕ ਨੇ ਸਮੂਹ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਲਈ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ-ਡਲਹੌਜ਼ੀ ਰੋਡ ਦੇ ਟ੍ਰੈਫਿਕ ਜਾਮ ਤੋਂ ਜਲਦੀ ਮਿਲੇਗੀ ਰਾਹਤ ਅਗਲੀ ਖ਼ਬਰ ਵਿਵੇਕਾਨੰਦ ਹੈਰੀਟੇਜ ਸਕੂਲ 'ਚ ਵਿਸ਼ਵ ਸਫ਼ਾਈ ਦਿਵਸ ਮਨਾਇਆ
Ad Position 24