ਪਠਾਨਕੋਟ, 5 ਮਈ (ਸੁਮਿਤ)-ਆਮ ਆਦਮੀ ਪਾਰਟੀ ਦੇ ਹਾਈਕਮਾਨ ਵਲੋਂ ਪਾਰਟੀ ਪ੍ਰਤੀ ਉਨ੍ਹਾਂ ਦੀ ਇਮਾਨਦਾਰੀ ਅਤੇ ਸੇਵਾਵਾਂ ਨੂੰ ਦੇਖਦੇ ਹੋਏ ਰੇਖਾ ਮਨੀ ਸ਼ਰਮਾ ਨੂੰ ਨਗਰ ਨਿਗਮ ਪਠਾਨਕੋਟ ਦੀ ਸਕ੍ਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਪ੍ਰਦੇਸ਼ ਕਾਰਜਕਾਰੀ ਪ੍ਰਧਾਨ, ਗੁਰਦੇਵ ਸਿੰਘ ਲਖਨਾ ਨੂੰ ਪ੍ਰਦੇਸ਼ ਸਕੱਤਰ, ਅਮਨਦੀਪ ਸੰਧੂ ਨੂੰ ਜ਼ਿਲ੍ਹਾ ਪ੍ਰਭਾਰੀ ਤੇ ਵਿਭੂਤੀ ਸ਼ਰਮਾ ਨੂੰ ਵਿਧਾਨ ਸਭਾ ਖੇਤਰ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ | ਇਸ ਜ਼ਿੰਮੇਵਾਰੀ ਲਈ ਰੇਖਾ ਮਨੀ ਨੇ ਪਾਰਟੀ ਹਾਈਕਮਾਨ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਦੀਆਂ ਰਹਿਣਗੀਆਂ ਅਤੇ ਪਾਰਟੀ ਪ੍ਰਤੀ ਆਪਣੇ ਫ਼ਰਜ਼ ਅਤੇ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਤੇ ਦਿਲੋਂ ਨਿਭਾਉਣਗੀਆਂ |